 ਚੰਡੀਗੜ੍ਹ : ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦੀ ਕਰੋਨਾ ਵਾਇਰਸ ਕਾਰਨ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਹੈ। ਦਵਿੰਦਰਪਾਲ ਪਹਿਲਾਂ ਵੀ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਦਾ ਇਕ ਗੁਰਦਾ ਬਦਲਿਆ ਗਿਆ ਸੀ। ਦਵਿੰਦਰਪਾਲ ਸਿੰਘ ਅਮਰੀਕਾ ਦੇ ਨਿਊਯਾਰਕ ਵਿਚ ਵੀ ਪੀਟੀਸੀ ਚੈਨਲ ‘ਤੇ ਕੰਮ ਕਰਦਾ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਦਵਿੰਦਰਪਾਲ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਗਿਆ ਹੈ।