ਕਿਹਾ : ਮੈਨੂੰ ਸਰਕਾਰ ਚਲਾਉਣੀ ਆਉਂਦੀ ਹੈ ਕਿਸੇ ਸਲਾਹ ਦੀ ਲੋੜ ਨਹੀਂ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਚਲਾਉਣ ਦੇ ਤੌਰ-ਤਰੀਕਿਆਂ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਦੋ ਟੁੱਕ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮੈਨੂੰ ਸਰਕਾਰ ਚਲਾਉਣੀ ਆਉਂਦੀ ਹੈ ਤੇ ਕਿਸੇ ਸਲਾਹ ਦੀ ਉਨ੍ਹਾਂ ਨੂੰ ਲੋੜ ਨਹੀਂ। ਦਰਅਸਲ ਲੰਬੇ ਸਮੇਂ ਤੋਂ ਵਿਰੋਧੀ ਦਲ ਤੇ ਕਾਂਗਰਸ ਦੇ ਹੀ ਕੁਝ ਆਗੂ ਲਗਾਤਾਰ ਕੈਪਟਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾ ਰਹੇ ਸਨ। ਮੁੱਖ ਮੰਤਰੀ ਨੇ ਸਾਫ਼ ਕਿਹਾ ਕਿ ਮੈਨੂੰ ਬਾਜਵਾ ਤੇ ਦੂਲੋ ਦੀ ਸਲਾਹ ਦੀ ਲੋੜ ਨਹੀਂ। ਉਨ੍ਹਾਂ ਦੇ ਪੱਤਰ ਤਾਂ ਮੈਂ ਅਜੇ ਤੱਕ ਦੇਖੇ ਵੀ ਨਹੀਂ। ਮੈਨੂੰ ਪਤਾ ਹੈ ਕਿ ਸੂਬੇ ਨੂੰ ਕਿਵੇਂ ਚਲਾਉਣਾ ਹੈ। ਬਾਜਵਾ ਕਈ ਦਿਨਾਂ ਤੋਂ ਕੈਪਟਨ ਨੂੰ ਵੱਖ-ਵੱਖ ਮੁੱਦਿਆਂ ‘ਤੇ ਪੱਤਰ ਲਿਖ ਰਹੇ ਹਨ। ਉਧਰ ਦੂਲੋ ਨੇ ਲਾਕਡਾਊਨ ਦੌਰਾਨ ਨਾਜਾਇਜ਼ ਸ਼ਰਾਬ ਦੀ ਵਿਕਰੀ ਦੇ ਮੁੱਦੇ ‘ਤੇ ਕੈਪਟਨ ਨੂੰ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਦੂਲੋ ਤੇ ਬਾਜਵਾ ਦਾ ਕੈਪਟਨ ਨਾਲ ਲੰਬੇ ਸਮੇਂ ਤੋਂ ਛੱਤੀ ਦਾ ਅੰਕੜਾ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …