ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ 267 ਪਾਵਨ ਸਰੂਪ ਘੱਟ ਹੋਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖ਼ਤ ਸਾਹਿਬ ‘ਤੇ ਭੇਜੀ ਜਾਵੇ। ਇਸ ਮਾਮਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ 6 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬ ਕਮੇਟੀ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਗੁਰਤੇਜ ਸਿੰਘ ਢੱਡੇ, ਸਰਵਨ ਸਿੰਘ ਕੁਲਾਰ ਨੂੰ ਸ਼ਾਮਿਲ ਕੀਤਾ ਗਿਆ ਹੈ ਤੇ ਮੀਤ ਸਕੱਤਰ ਸਿਮਰਜੀਤ ਸਿੰਘ ਇਸ ਦੇ ਕੋਆਰਡੀਨੇਟਰ ਹੋਣਗੇ। ਲੌਂਗੋਵਾਲ ਨੇ ਆਖਿਆ ਕਿ ਇਸ ਮਾਮਲੇ ਵਿਚ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ ਨੂੰ ਸਖ਼ਤ ਸਜ਼ਾ ਜ਼ਰੂਰ ਮਿਲੇਗੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …