ਲੱਦਾਖ ‘ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੂਰਬੀ ਲੱਦਾਖ ਵਿਚ ਭਾਰਤੀ ਅਤੇ ਚੀਨੀ ਫੌਜਾਂ ਵਿਚਾਲੇ ਹੋਈ ਹਿੰਸਕ ਝੜਪ ਤੋਂ 18 ਦਿਨਾਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਹੀ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨਾਲ ਲੇਹ ਪਹੁੰਚੇ। ਉਨ੍ਹਾਂ ਲੱਦਾਖ ਵਿੱਚ ਚੀਨ ਨਾਲ ਲੱਗਦੀ ਸਰਹੱਦ ‘ਤੇ ਭਾਰਤੀ ਫੌਜ ਦੀਆਂ ਮੂਹਰਲੀਆਂ ਚੌਕੀਆਂ ਦਾ ਜਾਇਜ਼ਾ ਲਿਆ ਅਤੇ 26 ਮਿੰਟਾਂ ਤੱਕ ਫੌਜੀ ਜਵਾਨਾਂ ਨੂੰ ਸੰਬੋਧਨ ਕੀਤਾ। ਨੀਮੂ ਵਿੱਚ ਉਨ੍ਹਾਂ ਫੌਜੀ ਜਵਾਨਾਂ ਨੂੰ ਕਿਹਾ ਕਿ ਉਹ ਗਲਵਾਨ ਵਾਦੀ ਵਿੱਚ ਦੇਸ਼ ਲਈ ਜਾਨਾਂ ਵਾਰਨ ਵਾਲਿਆਂ ਨੂੰ ਇਕ ਵਾਰ ਫਿਰ ਸ਼ਰਧਾਂਜਲੀ ਭੇਟ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਵਾਨਾਂ ਨੇ ਜੋ ਦਲੇਰੀ ਦਿਖਾਈ ਹੈ, ਉਸ ਨਾਲ ਦੁਨੀਆਂ ਵਿੱਚ ਭਾਰਤ ਦੀ ਤਾਕਤ ਬਾਰੇ ਸਾਫ਼ ਸੰਦੇਸ਼ ਗਿਆ ਹੈ। ਮੋਦੀ ਨੇ ਚੀਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹੁਣ ਵਿਸਥਾਰਵਾਦ ਦਾ ਯੁੱਗ ਖਤਮ ਹੋ ਚੁੱਕਾ ਹੈ ਅਤੇ ਇਹ ਸਮਾਂ ਵਿਕਾਸਵਾਦ ਦਾ ਹੈ। ਉਧਰ ਮੋਦੀ ਦੇ ਲੱਦਾਖ ਦੌਰੇ ‘ਤੇ ਚੀਨ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਵਾਂ ਧਿਰਾਂ ਨੂੰ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ, ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਵਿਗੜ ਜਾਵੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …