
ਦੁਸਹਿਰਾ ਮਨਾ ਰਹੇ ਲੋਕਾਂ ‘ਤੇ ਚੜ੍ਹ ਗਈ ਸੀ ਰੇਲ ਗੱਡੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਦੁਸਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਰੇਲ ਹਾਦਸੇ ਵਿਚ ਨਗਰ ਨਿਗਮ ਅੰਮ੍ਰਿਤਸਰ ਦੇ ਮੁਲਾਜ਼ਮਾਂ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। ਜੁਡੀਸ਼ੀਅਲ ਰਿਪੋਰਟ ਵਿਚ ਨਗਰ ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ ਦਿੱਤੇ ਗਏ ਹਨ। ਇਸ ਸਬੰਧੀ ਸੇਵਾ ਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੇਵਾ ਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਵਿਚ ਸੁਸ਼ਾਂਤ ਭਾਟੀਆ, ਪੁਸ਼ਪਿੰਦਰ ਸਿੰਘ, ਕੇਵਲ ਸਿੰਘ ਅਤੇ ਗਿਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਅੰਮ੍ਰਿਤਸਰ ਵਿਚ ਜੌੜਾ ਫਾਟਕ ਨੇੜੇ ਦੁਸਹਿਰਾ ਮਨਾ ਰਹੇ ਲੋਕਾਂ ‘ਤੇ ਰੇਲ ਗੱਡੀ ਚੜ੍ਹ ਗਈ ਸੀ ਅਤੇ 50 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਚਲੀ ਗਈ ਸੀ।