ਚੰਡੀਗੜ੍ਹ ਕਰੋਨਾ ‘ਤੇ ਕਾਬੂ ਪਾਉਣ ਵਾਲਿਆਂ ਵਿਚੋਂ ਦੇਸ਼ ਭਰ ‘ਚ ਮੋਹਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਕਾਲ ਦੌਰਾਨ ਜਿਉਂ-ਜਿਉਂ ਰਿਆਇਤਾਂ ਜ਼ਿਆਦਾ ਦਿੱਤੀਆਂ ਗਈਆਂ, ਤਿਉਂ-ਤਿਉਂ ਕਰੋਨਾ ਪੀੜਤਾਂ ਦਾ ਅੰਕੜਾ ਵੀ ਵਧਦਾ ਹੀ ਗਿਆ। ਇਸ ਦੇ ਚੱਲਦਿਆਂ ਪੰਜਾਬ ਵਿਚ ਵੀ ਇਹ ਅੰਕੜਾ 5800 ਤੋਂ ਟੱਪ ਗਿਆ ਹੈ ਅਤੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਜ਼ਿਆਦਾ ਪ੍ਰਭਾਵਿਤ ਜ਼ਿਲ੍ਹੇ ਹਨ। ਪੰਜਾਬ ਵਿਚ 4200 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋਏ ਹਨ ਅਤੇ 153 ਕਰੋਨਾ ਮਰੀਜ਼ਾਂ ਦੀ ਜਾਨ ਵੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 1500 ਤੋਂ ਜ਼ਿਆਦਾ ਹੈ। ਇਸੇ ਦੌਰਾਨ ਇਕ ਰਾਹਤ ਦੀ ਖਬਰ ਇਹ ਆਈ ਹੈ ਕਿ ਕਰੋਨਾ ‘ਤੇ ਕਾਬੂ ਪਾਉਣ ਵਾਲਿਆਂ ਵਿਚ ਚੰਡੀਗੜ੍ਹ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਚੰਡੀਗੜ੍ਹ ਵਿਚ ਕਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦਰ 82 ਫੀਸਦੀ ਤੋਂ ਜ਼ਿਆਦਾ ਹੈ। ਕੇਂਦਰੀ ਸਿਹਤ ਵਿਭਾਗ ਨੇ ਕਰੋਨਾ ਦੀ ਰਿਕਵਰੀ ਦਰ ਸਬੰਧੀ 15 ਸੂਬਿਆਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਚੰਡੀਗੜ੍ਹ ਪਹਿਲੇ ਸਥਾਨ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …