Breaking News
Home / ਪੰਜਾਬ / ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਸਬੰਧੀ ਸਫਾਈਆਂ ਦੇਣ ਲੱਗੇ ਪੰਜਾਬ ਭਾਜਪਾ ਦੇ ਆਗੂ

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਸਬੰਧੀ ਸਫਾਈਆਂ ਦੇਣ ਲੱਗੇ ਪੰਜਾਬ ਭਾਜਪਾ ਦੇ ਆਗੂ

ਅਵਿਨਾਸ਼ ਰਾਏ ਖੰਨਾ ਨੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਦੱਸਿਆ ਫਾਇਦੇਮੰਦ
ਜਲੰਧਰ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਫੈਸਲਾ ਲੈਂਦਿਆਂ ਖੇਤੀ ਨਾਲ ਸਬੰਧਤ 3 ਆਰਡੀਨੈਂਸ ਲਿਆਂਦੇ। ਜਿਸ ਦਾ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ। ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਇਸ ਸਬੰਧੀ ਦੋਗਲੀ ਗੱਲ ਕੀਤੀ।
ਹੁਣ ਭਾਜਪਾ ਦੇ ਆਗੂਆਂ ਨੇ ਖੇਤੀ ਆਰਡੀਨੈਂਸਾਂ ਸਬੰਧੀ ਸਫਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਨ੍ਹਾਂ ਵਿਚ ਮੀਡੀਆ ਸਾਹਮਣੇ ਆ ਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਆਰਡੀਨੈਂਸ ਦੇ ਹੱਕ ਵਿਚ ਗੁਣਗਾਨ ਕਰਦਿਆਂ ਇਨ੍ਹਾਂ ਨੂੰ ਕਿਸਾਨ ਹਿਤੈਸ਼ੀ ਦੱਸ ਚੁੱਕੇ ਹਨ। ਇਸੇ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਜਲੰਧਰ ਵਿਚ ਦੱਸਿਆ ਕਿ ਇਹ ਆਰਡੀਨੈਂਸ ਮੋਦੀ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਇਸੇ ਤਰ੍ਹਾਂ ਸੰਗਰੂਰ ਵਿਚ ਭਾਜਪਾ ਆਗੂਆਂ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਖੇਤੀ ਆਰਡੀਨੈਂਸਾਂ ਦੇ ਫਾਇਦੇ ਬਾਰੇ ਦੱਸਿਆ। ਧਿਆਨ ਰਹੇ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਭਾਜਪਾ ਆਗੂਆਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਕਿਸਾਨਾਂ ਨੂੰ ਲਾਮਬੰਦ ਕਰਨ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …