Breaking News
Home / ਪੰਜਾਬ / ਥਰਮਲ ਬੰਦ ਕਰਨ ਖ਼ਿਲਾਫ਼ ਬਠਿੰਡਾ ਵਿੱਚ ਪ੍ਰਦਰਸ਼ਨ

ਥਰਮਲ ਬੰਦ ਕਰਨ ਖ਼ਿਲਾਫ਼ ਬਠਿੰਡਾ ਵਿੱਚ ਪ੍ਰਦਰਸ਼ਨ

Image Courtesy : ਏਬੀਪੀ ਸਾਂਝਾ

ਬਾਦਲ, ਕੈਪਟਨ ਅਤੇ ਮਨਪ੍ਰੀਤ ਦੇ ਸਾੜੇ ਗਏ ਪੁਤਲੇ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ, ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦਾ ਸਖ਼ਤ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਚਾਚੇ ਭਤੀਜੇ ਦੀ ਯਾਰੀ ਪੰਜਾਬ ਨੂੰ ਤਬਾਹ ਕਰ ਰਹੀ ਹੈ। ਉਨ੍ਹਾਂ ਪੰਜਾਬ ਦੀ ਤਤਕਾਲੀ ਅਕਾਲੀ ਸਰਕਾਰ ਅਤੇ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੂੰ ਇੱਕੋ ਸਿੱਕੇ ਦੇ ਦੋ ਪਹਿਲੂ ਦੱਸਿਆ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਵੀ ਸਾੜੇ ਗਏ। ਜਿਵੇਂ ਹੀ ਪ੍ਰਦਰਸ਼ਨਕਾਰੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਦੇ ਦਫ਼ਤਰ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਇਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਥਰਮਲ ਪਲਾਂਟ ਦੇ ਸਾਹਮਣੇ ਧਰਨਾ ਦੇਣ ਪਹੁੰਚੇ ਇਕ ਵਿਅਕਤੀ ਦੀ ਮੌਤ ਵੀ ਹੋ ਗਈ ਸੀ।

Check Also

ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : …