
ਪਹਿਲਾਂ 15 ਜੁਲਾਈ ਤੱਕ ਲਗਾਈ ਸੀ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਲਗਾਈ ਗਈ ਰੋਕ ਨੂੰ ਹੁਣ 31 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਰੋਕ 15 ਜੁਲਾਈ ਤੱਕ ਲਗਾਈ ਗਈ ਸੀ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਭਾਰਤ ਨੇ 23 ਮਾਰਚ ਤੋਂ ਅੰਤਰਰਾਸ਼ਟਰੀ ਯਾਤਰੀ ਉਡਾਣਾਂ ‘ਤੇ ਰੋਕ ਲਗਾਈ ਹੋਈ ਹੈ। ਇਸੇ ਦੌਰਾਨ ਦੇਸ਼ ਵਿਚ 25 ਮਈ ਤੋਂ ਘਰੇਲੂ ਉਡਾਣਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਧਿਆਨ ਰਹੇ ਕਿ ਦੁਨੀਆ ਭਰ ਦੇ 220 ਤੋਂ ਜ਼ਿਆਦਾ ਦੇਸ਼ ਕਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ, ਜਿਸ ਨੂੰ ਦੇਖਦਿਆਂ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ ਜਾਰੀ ਰੱਖਣਾ ਜ਼ਰੂਰੀ ਹੈ।