8.4 C
Toronto
Tuesday, October 6, 2026
spot_img
Homeਪੰਜਾਬਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੰਗੀ ਜਾਂਚ

ਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੰਗੀ ਜਾਂਚ

ਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੰਗੀ ਜਾਂਚ
Image Courtesy :ptcnews

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
2ਲੋਕ ਇਨਸਾਫ ਪਾਰਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਚੁੱਕਿਆ ਹੈ। ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਦੀ ਮੰਗ ਕੀਤੀ। ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚ ਘੱਟ ਪਾਏ ਗਏ ਸਨ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਬਲਵਿੰਦਰ ਸਿੰਘ ਬੈਂਸ ਨੇ ਆਖਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਡੀਜੀਪੀ ਕੋਲ ਵੀ ਜਾਣਗੇ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੰਗ ਰੱਖਣਗੇ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਬਜਟ ਇਜਲਾਸ ਵਿੱਚ ਵੀ ਇਹ ਮੁੱਦਾ ਉਭਾਰਨਗੇ।

RELATED ARTICLES
POPULAR POSTS