20.5 C
Toronto
Monday, August 17, 2026
spot_img
Homeਪੰਜਾਬਤੇਜਿੰਦਰਪਾਲ ਸੰਧੂ ਕਾਂਗਰਸ ਛੱਡ ਕੇ ਢੀਂਡਸਾ ਧੜੇ ਵਿਚ ਹੋਏ ਸ਼ਾਮਲ

ਤੇਜਿੰਦਰਪਾਲ ਸੰਧੂ ਕਾਂਗਰਸ ਛੱਡ ਕੇ ਢੀਂਡਸਾ ਧੜੇ ਵਿਚ ਹੋਏ ਸ਼ਾਮਲ

ਤੇਜਿੰਦਰਪਾਲ ਸੰਧੂ ਕਾਂਗਰਸ ਛੱਡ ਕੇ ਢੀਂਡਸਾ ਧੜੇ ਵਿਚ ਹੋਏ ਸ਼ਾਮਲ
Image Courtesy :jagbani(punjabkesar)

ਸੁਖਪਾਲ ਖਹਿਰਾ ਦਾ ਸਿਆਸੀ ਸਲਾਹਕਾਰ ਦਵਿੰਦਰ ਬੀਹਲਾ ਅਕਾਲੀ ਦਲ ‘ਚ ਪਹੁੰਚਿਆ
ਪਟਿਆਲਾ/ਬਿਊਰੋ ਨਿਊਜ਼
ਐਸ ਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਹੁਣ ਸੁਖਦੇਵ ਸਿੰਘ ਢੀਂਡਸਾ ਗਰੁੱਪ ਵਿਚ ਸ਼ਾਮਲ ਹੋ ਗਏ ਹਨ। ਧਿਆਨ ਰਹੇ ਕਿ ਤੇਜਿੰਦਰਪਾਲ ਸਿੰਘ ਸੰਧੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਰਹੇ ਅਤੇ ਫਿਰ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ। ਇਸ ਦੇ ਚੱਲਦਿਆਂ ਹੁਣ ਤੇਜਿੰਦਰਪਾਲ ਸੰਧੂ ਨੇ ਸੁਖਦੇਵ ਸਿੰਘ ਢੀਂਡਸਾ ਦਾ ਪੱਲਾ ਫੜਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਤੇਜਿੰਦਰਪਾਲ ਨੇ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਸੀ। ਢੀਂਡਸਾ ਨੇ ਸੰਧੂ ਜੋੜੀ ਨੂੰ ਸਿਰੋਪਾਓ ਦੇ ਕੇ ਆਪਣੇ ਗਰੁੱਪ ਵਿੱਚ ਸ਼ਾਮਲ ਕੀਤਾ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਤੇਜਿੰਦਰਪਾਲ ਸੰਧੂ ਅਤੇ ਅਨੂਪਿੰਦਰ ਕੌਰ ਸੰਧੂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
ਉਧਰ ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਦਾ ਸਿਆਸੀ ਸਲਾਹਕਾਰ ਦਵਿੰਦਰ ਬੀਹਲਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ ਹੈ। ਸੁਖਬੀਰ ਬਾਦਲ ਨੇ ਬੀਹਲਾ ਨੂੰ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਅਤੇ ਕਿਹਾ ਕਿ ਦਵਿੰਦਰ ਬੀਹਲਾ ਨੂੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੰਜਾਬੀ ਗਾਇਕ ਰਣਜੀਤ ਮਣੀ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ ਹੈ।

RELATED ARTICLES
POPULAR POSTS