
ਤਲਵੰਡੀ ਸਾਬੋ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਨੌਕਰੀਆਂ ‘ਤੇ ਬਾਹਰੀ ਸੂਬਿਆਂ ਦੇ ਭਾਰੂ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਨੌਜਵਾਨਾਂ ਨੂੰ ਆਈ.ਏ.ਐਸ. ਅਤੇ ਪੀ.ਸੀ.ਐਸ. ਜਾਂ ਹੋਰ ਉਚ ਮੁਕਾਬਲਿਆਂ ਲਈ ਹੁਣ ਅਸੀਂ ਕੋਚਿੰਗ ਦੇਣ ਦਾ ਕੰਮ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਕੋਚਿੰਗ ਗੁਰਚਰਨ ਸਿੰਘ ਟੌਹੜਾ ਸੰਸਥਾਨ ਵਿਚ ਦਿੱਤੀ ਜਾਵੇਗੀ।
ਇਸੇ ਦੌਰਾਨ ਅੱਜ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ, ਜਿਹੜੇ ਪਾਕਿਸਤਾਨ ਵਿਚ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਜਾਨਾਂ ਗੁਆ ਗਏ ਸਨ।