
ਸੱਜਣ ਕੁਮਾਰ ਤੇ ਬਲਵਾਨ ਖੋਖਰ ਵੀ ਹਨ ਉਮਰ ਕੈਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਮੌਤ ਹੋ ਗਈ। ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਉਸ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਮਹਿੰਦਰ ਯਾਦਵ ਦੀ ਜ਼ਮਾਨਤ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਗਈ ਸੀ। ਧਿਆਨ ਰਹੇ ਕਿ ਇਸੇ ਹੀ ਮਾਮਲੇ ਵਿਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵੀ ਜੇਲ੍ਹ ‘ਚ ਹੀ ਬੰਦ ਹੈ।
ਲੰਘੇ ਹਫਤੇ ਸੁਪਰੀਮ ਕੋਰਟ ਦੀ ਬੈਂਚ ਨੇ ਵੀਡੀਓ ਕਾਨਫੰਰਸ ਜ਼ਰੀਏ ਮਹਿੰਦਰ ਯਾਦਵ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਚੇਤੇ ਰਹੇ ਕਿ ਦਿੱਲੀ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਮਹਿੰਦਰ ਯਾਦਵ ਸਮੇਤ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਤੇ ਸਾਬਕਾ ਕੌਂਸਲਰ ਬਲਵਾਨ ਖੋਖਰ ਵੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ।