ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 4500 ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ ਐਕਟਿਵ ਮਾਮਲੇ 1700 ਤੋਂ ਜ਼ਿਆਦਾ ਹਨ। ਪੰਜਾਬ ਕਰੋਨਾ ਨਾਲ 164 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।
ਕਰੋਨਾ ਆਫਤ ਦਰਮਿਆਨ ਕੈਪਟਨ ਅਮਰਿੰਦਰ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜੋ ਅੱਜ ਅੱਧੀ ਰਾਤ ਤੋਂ ਲਾਗੂ ਹੋਣਗੀਆਂ। ਨਵੇਂ ਹੁਕਮਾਂ ਮੁਤਾਬਕ ਹੁਣ ਜੇਕਰ ਕੋਈ ਬਾਹਰੀ ਵਿਅਕਤੀ ਸੂਬੇ ਵਿਚ ਐਂਟਰੀ ਕਰਦਾ ਹੈ ਤਾਂ ਉਸ ਲਈ ਕੋਵਾ ਐਪ ‘ਤੇ ਈ-ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਈ-ਰਜਿਸ਼ਟ੍ਰੇਸ਼ਨ ਕਰਵਾਉਣ ਵਾਲੇ ਕੋਲ ਇਸਦਾ ਪ੍ਰਿੰਟ ਵੀ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਬਾਹਰੋਂ ਆਉਣ ਵਾਲੇ ਵਿਅਕਤੀ ਨੂੰ 14 ਦਿਨਾਂ ਲਈ ਹੋਮ ਕੁਆਰਨਟੀਨ ਵੀ ਕੀਤਾ ਜਾਵੇਗਾ। ਇਹ ਸਾਫ ਕਿਹਾ ਗਿਆ ਹੈ ਕਿ ਈ-ਰਜਿਸਟ੍ਰੇਸ਼ਨ ਤੋਂ ਬਿਨਾ ਕਿਸੇ ਨੂੰ ਵੀ ਪੰਜਾਬ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …