Breaking News
Home / ਭਾਰਤ / ਕਰੋਨਾ ਮਾਮਲੇ ਵਿਚ ਰੂਸ ਨੂੰ ਪਛਾੜ ਕੇ ਭਾਰਤ ਬਣਿਆ ਦੁਨੀਆ ਦਾ ਤੀਜਾ ਮੁਲਕ

ਕਰੋਨਾ ਮਾਮਲੇ ਵਿਚ ਰੂਸ ਨੂੰ ਪਛਾੜ ਕੇ ਭਾਰਤ ਬਣਿਆ ਦੁਨੀਆ ਦਾ ਤੀਜਾ ਮੁਲਕ

Image Courtesy :jagbani(punjabkesar)

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਲੱਖ ਤੋਂ ਪਾਰ ਹੋ ਚੁੱਕੀ ਹੈ। ਹੁਣ ਭਾਰਤ ਕਰੋਨਾ ਦੇ ਮਾਮਲਿਆਂ ਵਿਚ ਰੂਸ ਨੂੰ ਪਛਾੜ ਕੇ ਦੁਨੀਆ ਦਾ ਤੀਜਾ ਮੁਲਕ ਬਣ ਗਿਆ, ਜਦਕਿ ਅਮਰੀਕਾ ਪਹਿਲੇ ਅਤੇ ਬ੍ਰਾਜ਼ੀਲ ਦੂਜੇ ਸਥਾਨ ‘ਤੇ ਹਨ। ਭਾਰਤ ਵਿਚ ਕਰੋਨਾ ਨਾਲ 20 ਹਜ਼ਾਰ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਅਤੇ 4 ਲੱਖ 25 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ।
ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 16 ਲੱਖ ਤੱਕ ਪਹੁੰਚ ਗਿਆ ਹੈ। ਇਨ੍ਹਾਂ ਵਿਚੋਂ 65 ਲੱਖ 56 ਹਜ਼ਾਰ ਤੋਂ ਜ਼ਿਆਦਾ ਲੋਕ ਤੰਦਰੁਸਤ ਵੀ ਹੋਏ ਹਨ। ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 5 ਲੱਖ 38 ਹਜ਼ਾਰ ਦੇ ਕਰੀਬ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਵਿਗਿਆਨਕਾਂ ਦਾ ਇਹ ਵੀ ਦਾਅਵਾ ਹੈ ਕਿ ਕਰੋਨਾ ਹਵਾ ਨਾਲ ਵੀ ਫੈਲ ਸਕਦਾ ਹੈ ਅਤੇ ਡਬਲਿਊ ਐਚ ਓ ਕੋਲੋਂ ਇਸ ਸਬੰਧੀ ਨਵੇਂ ਦਿਸ਼ਾ ਨਿਰਦੇਸ਼ਾਂ ਦੀ ਮੰਗ ਕੀਤੀ ਜਾ ਰਹੀ ਹੈ।

Check Also

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ …