‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ ਪਾਰਟੀ ਦਾ ਨਾਮ
ਪਟਿਆਲਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਭਲਕੇ 7 ਜੁਲਾਈ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਦੀ ਪਾਰਟੀ ਦਾ ਨਾਮ ‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ। ਇਸ ਸਬੰਧੀ ਸਮਾਗਮ ਲੁਧਿਆਣਾ ਵਿੱਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੋਂ ਵੱਖਰੀ ਪਾਰਟੀ ਹੋਵੇਗੀ। ਪਿੰਡ ਕੌਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਅਤੇ ਪੰਜਾਬ ਦੇ ਹਿਤਾਂ ਲਈ ਯਤਨ ਕਰਨਾ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਨੋਰਥ ਹੋਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਨੂੰ ਲੈ ਕੇ ਕਿਸਾਨੀ ਦੇ ਹੋਰ ਮੰਦਹਾਲੀ ਦੇ ਦੌਰ ਵਿੱਚ ਜਾਣ ਦੀ ਗੱਲ ਵੀ ਆਖੀ। ਧਿਆਨ ਰਹੇ ਕਿ ਪਿਛਲੇ ਦਿਨੀਂ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਦੇਵ ਢੀਂਡਸਾ ਨੂੰ ਪ੍ਰਧਾਨਗੀ ਦੀ ਪੇਸ਼ਕਸ਼ ਕੀਤੀ ਸੀ, ਪਰ ਢੀਂਡਸਾ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …