Breaking News
Home / ਪੰਜਾਬ / ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਨਾਮਜ਼ਦ

ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਨਾਮਜ਼ਦ

Image Courtesy :bbc

ਬੇਅਦਬੀ ਮਾਮਲੇ ਵਿਚ 5 ਡੇਰਾ ਪ੍ਰੇਮੀ 20 ਜੁਲਾਈ ਤੱਕ ਭੇਜੇ ਜੇਲ੍ਹ
ਜਲੰਧਰ/ਬਿਊਰੋ ਨਿਊਜ਼
ਫ਼ਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਾਲ 2015 ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਡੇਰਾ ਮੁਖੀ ਇਸ ਵੇਲੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
ਇਸੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ 5 ਡੇਰਾ ਸਿਰਸਾ ਪ੍ਰੇਮੀਆਂ ਨੂੰ 20 ਜੁਲਾਈ ਤੱਕ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਇਨ੍ਹਾਂ ਪੰਜਾਂ ਡੇਰਾ ਪ੍ਰੇਮੀਆਂ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਵਿਸ਼ੇਸ਼ ਜਾਂਚ ਟੀਮ ਪਹਿਲਾਂ ਘਟਨਾ ਸਥਾਨ ਉਪਰ ਵੀ ਲੈ ਕੇ ਗਈ ਜਿੱਥੋਂ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ ਗਿਆ ਸੀ। ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਵੀ ਲਿਜਾਇਆ ਗਿਆ, ਜਿੱਥੇ ਇਨ੍ਹਾਂ ਨੇ ਬੇਅਦਬੀ ਬਾਰੇ ਸਾਜਿਸ਼ ਘੜੀ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਲਈ ਵਰਤੀ ਗਈ ਕਾਰ ਦੀ ਸ਼ਨਾਖਤ ਵੀ ਕਰ ਲਈ ਗਈ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …