
ਕਲਾਸਾਂ ਆਨਲਾਈਨ ਹੋਣ ‘ਤੇ ਵਿਦੇਸ਼ੀ ਵਿਦਿਆਰਥੀਆਂ ਨੂੂੰ ਛੱਡਣਾ ਪਵੇਗਾ ਅਮਰੀਕਾ
ਵਾਸ਼ਿੰਗਟਨ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਹੁਣ 1 ਕਰੋੜ 18 ਲੱਖ ਤੱਕ ਅੱਪੜ ਗਿਆ ਹੈ। ਇਨ੍ਹਾਂ ਵਿਚੋਂ 67 ਲੱਖ ਤੋਂ ਵੱਧ ਵਿਅਕਤੀ ਸਿਹਤਯਾਬ ਵੀ ਹੋਏ ਹਨ। ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਾਰਨ 5 ਲੱਖ 41 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਧਿਆਨ ਰਹੇ ਕਿ ਕਰੋਨਾ ਮਹਾਮਾਰੀ ਨੇ ਸਭ ਤੋਂ ਜ਼ਿਆਦਾ ਅਮਰੀਕਾ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਅਮਰੀਕਾ ਵਿਚ ਕਰੋਨਾ ਪੀੜਤਾਂ ਦੀ ਗਿਣਤੀ 30 ਲੱਖ 41 ਹਜ਼ਾਰ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਅਤੇ 1 ਲੱਖ 33 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
ਉਧਰ ਦੂਜੇ ਪਾਸੇ ਅਮਰੀਕਾ ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਕਲਾਸਾਂ ਆਨਲਾਈਨ ਵਿਚ ਸਿਫਟ ਹੋ ਗਈਆਂ ਹਨ, ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਦੇਸ਼ਾਂ ਨੂੰ ਵਾਪਸ ਜਾਣਾ ਪਵੇਗਾ। ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਨਾਲ 10 ਲੱਖ ਵਿਦਿਆਰਥੀਆਂ ‘ਤੇ ਅਸਰ ਪਵੇਗਾ, ਜਿਨ੍ਹਾਂ ਵਿਚੋਂ 2 ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਹਨ।