ਲੱਖਾਂ ਦੀ ਨਗਦੀ ਤੇ ਗਹਿਣੇ ਵੀ ਲੈ ਗਏ ਹਤਿਆਰੇ
ਚੰਡੀਗੜ੍ਹ/ਬਿਊਰੋ ਨਿਊਜ਼
ਫਗਵਾੜਾ ਦੇ ਮੁਹੱਲਾ ਰਣਜੀਤ ਨਗਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਤਿਆਰੇ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਵੀ ਲੈ ਗਏ। ਮ੍ਰਿਤਕ ਹੰਸ ਰਾਜ ਕੁਝ ਦਿਨ ਪਹਿਲਾਂ ਇੰਗਲੈਂਡ ਤੋਂ ਵਾਪਸ ਪਰਤਿਆ ਸੀ। ਹਮਲਵਾਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਤੇਜ਼ ਹਥਿਆਰਾਂ ਨਾਲ ਉਸਦੇ ਮੂੰਹ ਅਤੇ ਸਿਰ ‘ਤੇ ਕਈ ਵਾਰ ਕੀਤੇ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

