ਕਰੋਨਾ ਕਰਕੇ ਦਿੱਲੀ ਨੰਬਰ ਵਾਲੇ ਵਾਹਨਾਂ ‘ਤੇ ਖਾਸ ਸ਼ਿਕੰਜਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਗੈਰ ਕਿਸੇ ਦੇ ਵੀ ਦਾਖਲ ਹੋਣ ‘ਤੇ ਰੋਕ ਲਾਉਣ ਕਰਕੇ ਸੂਬੇ ਦੀਆਂ ਹੱਦਾਂ ਉੱਪਰ ਲੋਕ ਕਾਫੀ ਖੱਜਲ-ਖੁਆਰ ਹੋਏ। ਹਰਿਆਣਾ, ਹਿਮਾਚਲ ਤੇ ਰਾਜਸਥਾਨ ਤੋਂ ਆਉਣ ਵਾਲੇ ਲੋਕਾਂ ਨੂੰ ਈ-ਰਜਿਸਟ੍ਰੇਸ਼ਨ ਕਰਨ ਮਗਰੋਂ ਹੀ ਸੂਬੇ ਅੰਦਰ ਆਉਣ ਦੀ ਆਗਿਆ ਦਿੱਤੀ ਗਈ। ਬੇਸ਼ੱਕ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਸੀ ਪਰ ਕੁਝ ਲੋਕ ਅਜੇ ਵੀ ਇਸ ਤੋਂ ਅਣਜਾਣ ਨਜ਼ਰ ਆਏ। ਅੱਜ ਦਿੱਲੀ ਨੰਬਰ ਵਾਲੇ ਵਾਹਨਾਂ ‘ਤੇ ਵਿਸ਼ੇਸ਼ ਤੌਰ ਉਤੇ ਸ਼ਿਕੰਜ਼ਾ ਕੱਸਿਆ ਗਿਆ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਈ-ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਹ ਸਖ਼ਤੀ ਇਸ ਲਈ ਕੀਤੀ ਹੈ ਤਾਂ ਕਿ ਦਿੱਲੀ ਖੇਤਰ ਤੋਂ ਆਉਣ ਵਾਲੇ ਲੋਕਾਂ ਤੋਂ ਪੈਦਾ ਹੋਣ ਵਾਲੇ ਕਰੋਨਾ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ। ਪੰਜਾਬ ਸਰਕਾਰ ਨੇ ਘਰੇਲੂ ਇਕਾਂਤਵਾਸ ਦੇ ਅਰਸੇ ਨੂੰ ਦੋ ਹਫ਼ਤੇ ਤੋਂ ਘੱਟ ਕੀਤੇ ਜਾਣ ਦੀ ਮੰਗ ਵੀ ਖਾਰਜ ਕਰ ਦਿੱਤੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …