ਭਾਰਤ ਵਿਚ ਹੁਣ ਤੱਕ 20 ਹਜ਼ਾਰ ਤੋਂ ਵੱਧ ਵਿਅਕਤੀ ਚੜ੍ਹੇ ਕਰੋਨਾ ਦੀ ਭੇਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6500 ਤੋਂ ਟੱਪ ਚੁੱਕੀ ਹੈ ਅਤੇ 4500 ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਚੁੱਕੇ ਹਨ। ਪੰਜਾਬ ਵਿਚ ਹੁਣ 1900 ਦੇ ਕਰੀਬ ਕਰੋਨਾ ਐਕਟਿਵ ਮਾਮਲੇ ਹਨ ਅਤੇ 170 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਅੱਜ ਵੀ ਜਲੰਧਰ ‘ਚ 21, ਮੋਗਾ ‘ਚ 15 ਅਤੇ ਪਠਾਨਕੋਟ ਵਿਚ 5 ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਦੂਜੇ ਪਾਸੇ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 7 ਲੱਖ 23 ਹਜ਼ਾਰ ਤੋਂ ਪਾਰ ਹੋ ਗਿਆ ਅਤੇ 4 ਲੱਖ 41 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਲੰਘੇ 24 ਘੰਟਿਆਂ ਦੌਰਾਨ ਭਾਰਤ ਵਿਚ 22 ਹਜ਼ਾਰ ਤੋਂ ਜ਼ਿਆਦਾ ਕਰੋਨਾ ਦੇ ਮਾਮਲੇ ਸਾਹਮਣੇ ਆਏ। ਦੇਸ਼ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ ਹੁਣ 20 ਹਜ਼ਾਰ ਤੋਂ ਟੱਪ ਚੁੱਕੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …