21.3 C
Toronto
Sunday, September 13, 2026
spot_img
Homeਪੰਜਾਬਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕੈਪਟਨ ਸਰਕਾਰ ਦੀਆਂ ਲੋਕ...

ਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ
Image Courtesy :jagbani(punjabkesar)

ਕਰੋਨਾ ਕਾਲ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਉਡੀਆਂ ਧੱਜੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਪੈਟਰੋਲ- ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਜੋ ਵਿਕਾਸ ਦੇ ਕੰਮ ਹੋਏ ਹਨ, ਉਹ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਹੋਏ ਹਨ। ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਤਾਂ ਆਪਣੇ ਮੰਤਰੀਆਂ ਨੂੰ ਹੀ ਨਹੀਂ ਮਿਲਦੇ ਤਾਂ ਵਿਕਾਸ ਦੀ ਆਸ ਕਿੱਥੋਂ ਰੱਖੀ ਜਾ ਸਕਦੀ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਕੇ ਹੰਭਲਾ ਮਾਰੋ। ਬਿਕਰਮ ਮਜੀਠੀਆ ਨੇ ਵੀ ਮਜੀਠਾ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਤੇ ਗਰੀਬ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਧਿਆਨ ਰਹੇ ਕਿ ਇਹ ਧਰਨਾ ਪ੍ਰਦਰਸ਼ਨ ਪੰਜਾਬ ਦੇ ਹਰ ਸ਼ਹਿਰ ਅਤੇ ਕਸਬੇ ਵਿਚ ਹੋਏ, ਜਿਨ੍ਹਾਂ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਕਰੋਨਾ ਵਾਇਰਸ ਦੇ ਚੱਲਦਿਆਂ ਇਨ੍ਹਾਂ ਧਰਨਾ ਪ੍ਰਦਰਸ਼ਨਾਂ ਦੌਰਾਨ ਸਮਾਜਿਕ ਦੂਰੀ ਦਾ ਬਿਲਕੁਲ ਵੀ ਧਿਆਨ ਨਹੀਂ ਰੱਖਿਆ ਗਿਆ ਅਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਾਰਾ ਜ਼ੋਰ ਕੈਪਟਨ ਸਰਕਾਰ ਖਿਲਾਫ ਨਾਅਰੇ ਲਗਾਉਣ ‘ਤੇ ਹੀ ਲੱਗਾ ਰਿਹਾ।

RELATED ARTICLES
POPULAR POSTS