7.3 C
Toronto
Saturday, October 3, 2026
spot_img
Homeਪੰਜਾਬਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸਮਾਣਾ ਦਾ ਫੌਜੀ ਜਵਾਨ ਸ਼ਹੀਦ

ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸਮਾਣਾ ਦਾ ਫੌਜੀ ਜਵਾਨ ਸ਼ਹੀਦ

ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸਮਾਣਾ ਦਾ ਫੌਜੀ ਜਵਾਨ ਸ਼ਹੀਦ
Image Courtesy : ਏਬੀਪੀ ਸਾਂਝਾ

ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਵੀ ਮਾਰ ਮੁਕਾਇਆ
ਪਟਿਆਲਾ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਸਮਾਣਾ ਨੇੜਲੇ ਪਿੰਡ ਦੋਦੜਾ ਦਾ ਫੌਜੀ ਜਵਾਨ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ। ਦੱਸਿਆ ਗਿਆ ਕਿ ’24 ਪੰਜਾਬ ਰੈਜੀਮੈਂਟ’ ਦਾ ਇਹ ਜਵਾਨ ਕਸ਼ਮੀਰੀ ਅੱਤਵਾਦੀਆਂ ਨਾਲ ਚੱਲ ਰਹੇ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋਇਆ ਅਤੇ ਇਸਦੀ ਪੁਸ਼ਟੀ ਸਰਕਾਰੀ ਸੂਤਰਾਂ ਨੇ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਗੋਸੂ ਇਲਾਕੇ ਵਿਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਵੀ ਮਾਰ ਮੁਕਾਇਆ। ਸੁਰੱਖਿਆ ਬਲਾਂ ਅਤੇ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ ਅਤੇ ਲੁਕੇ ਹੋਏ ਅੱਤਵਾਦੀਆਂ ਦੀ ਭਾਲ ਜਾਰੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਦੋ ਜਵਾਨ ਲੱਦਾਖ ਵਿਚ ਚੀਨੀ ਫੌਜੀਆਂ ਨਾਲ ਹੋਏ ਟਕਰਾਅ ਦੌਰਾਨ ਸ਼ਹੀਦ ਹੋ ਗਏ ਸਨ।

RELATED ARTICLES
POPULAR POSTS