ਜ਼ਮੀਨਾਂ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਫੀਸ ਵਧਾਉਣ ਦੀ ਤਿਆਰੀ, ਇੰਤਕਾਲ ਫੀਸ ਵੀ ਹੋ ਸਕਦੀ ਹੈ ਦੁੱਗਣੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਦੇ ਲੋਕਾਂ ਅਤੇ ਖਾਸ ਕਰ ਕਿਸਾਨਾਂ ਦੇ ਸਿਰ ਹੋਰ ਬੋਝ ਲੱਦਣ ਜਾ ਰਹੀ ਹੈ। ਚਰਚਾ ਚੱਲ ਰਹੀ ਹੈ ਕਿ ਆਉਂਦੇ ਦਿਨਾਂ ਵਿਚ ਜ਼ਮੀਨ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਫੀਸ ਵਧਾਈ ਜਾ ਸਕਦੀ ਹੈ ਅਤੇ ਇਸ ਨਾਲ ਸੂਬੇ ਦੇ ਲੋਕਾਂ ‘ਤੇ ਕਰੋੜਾਂ ਰੁਪਏ ਦਾ ਹੋਰ ਬੋਝ ਪਵੇਗਾ। ਇਸ ਦੇ ਨਾਲ ਜ਼ਮੀਨਾਂ ਦੇ ਇੰਤਕਾਲ ਦੀ ਫੀਸ ਵੀ ਦੁੱਗਣੀ ਕੀਤੀ ਜਾ ਰਹੀ ਹੈ, ਜਿਸ ਦਾ ਜ਼ਿਆਦਾਤਰ ਅਸਰ ਕਿਸਾਨਾਂ ‘ਤੇ ਹੀ ਪਵੇਗਾ, ਕਿਉਂਕਿ ਕਿਸਾਨ ਹੀ ਸਭ ਤੋਂ ਜ਼ਿਆਦਾ ਇੰਤਕਾਲ ਕਰਵਾਉਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਅਜਿਹੇ ਫੈਸਲੇ ਲਏ ਜਾ ਸਕਦੇ ਹਨ ਕਿਉਂਕਿ ਮਾਲ ਵਿਭਾਗ ਨੇ ਕੈਬਨਿਟ ਮੀਟਿੰਗ ਲਈ ਇੰਤਕਾਲ ਫੀਸ ‘ਚ ਵਾਧੇ ਲਈ ਏਜੰਡਾ ਵੀ ਭੇਜ ਦਿੱਤਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …