Breaking News
Home / ਪੰਜਾਬ / ਸੁਖਦੇਵ ਸਿੰਘ ਢੀਂਡਸਾ ਨੇ ਬਣਾਇਆ ਆਪਣਾ ‘ਸ਼੍ਰੋਮਣੀ ਅਕਾਲੀ ਦਲ’

ਸੁਖਦੇਵ ਸਿੰਘ ਢੀਂਡਸਾ ਨੇ ਬਣਾਇਆ ਆਪਣਾ ‘ਸ਼੍ਰੋਮਣੀ ਅਕਾਲੀ ਦਲ’

Image Courtesy :jagbani(punjabkesar)

ਕਿਹਾ – ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਾਵਾਂਗੇ
ਲੁਧਿਆਣਾ/ਬਿਊਰੋ ਨਿਊਜ਼
ਬਾਦਲਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾ ਲਿਆ ਹੈ। ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ’ ਹੀ ਰੱਖਿਆ ਹੈ ਅਤੇ ਨਾਲ ਹੀ ਕਿਹਾ ਕਿ ਜੇਕਰ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਮੁਸ਼ਕਲ ਆਈ ਤਾਂ ਪਾਰਟੀ ਦੇ ਨਾਮ ਨਾਲ ‘ਡੈਮੋਕਰੇਟਿਕ’ ਸ਼ਬਦ ਜੋੜ ਲਿਆ ਜਾਵੇਗਾ। ਲੁਧਿਆਣਾ ਵਿਚ ਹੋਈ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਂਭੇ ਕਰਨ ਦਾ ਸੱਦਾ ਵੀ ਦਿੱਤਾ। ਢੀਂਡਸਾ ਨੇ ਨਵੇਂ ਅਕਾਲੀ ਦਲ ਦਾ ਹਰ ਵਰਗ ਨੂੰ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਵਾਈ ਜਾਵੇਗੀ। ਢੀਂਡਸਾ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਬੀਰਦਵਿੰਦਰ ਸਿੰਘ, ਮਨਜੀਤ ਸਿੰਘ ਜੀ ਕੇ, ਪਰਮਿੰਦਰ ਸਿੰਘ ਢੀਂਡਸਾ, ਪਰਮਜੀਤ ਕੌਰ ਗੁਲਸ਼ਨ ਅਤੇ ਸੇਵਾ ਸਿੰਘ ਸੇਖਵਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਬਾਦਲਾਂ ਤੋਂ ਬਾਗੀ ਹੋਏ ਆਗੂ ਹਾਜ਼ਰ ਸਨ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …