ਦੁਨੀਆ ‘ਚ ਕਰੋਨਾ ਦਾ ਅੰਕੜਾ 1 ਕਰੋੜ 20 ਲੱਖ ਤੱਕ ਅੱਪੜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 23 ਹਜ਼ਾਰ ਤੋਂ ਜ਼ਿਆਦਾ ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 7 ਲੱਖ ਵੱਲ ਨੂੰ ਵਧ ਗਿਆ ਹੈ। ਭਾਰਤ ਵਿਚ ਹੁਣ ਤੱਕ 4 ਲੱਖ 58 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋਏ ਅਤੇ 21 ਹਜ਼ਾਰ ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ।
ਉਧਰ ਦੁਨੀਆ ਭਰ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 20 ਲੱਖ ਤੱਕ ਅੱਪੜ ਗਈ ਹੈ ਅਤੇ 70 ਲੱਖ ਦੇ ਕਰੀਬ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਕਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 5 ਲੱਖ 47 ਹਜ਼ਾਰ ਤੋਂ ਟੱਪ ਚੁੱਕਾ ਹੈ। ਇਸੇ ਦੌਰਾਨ ਆਸਟਰੇਲੀਆ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਰਾਜਧਾਨੀ ਮੈਲਬਰਨ ਵਿਚ ਅੱਜ ਤੋਂ 6 ਹਫਤਿਆਂ ਦਾ ਲਾਕ ਡਾਊਨ ਸ਼ੁਰੂ ਗਿਆ ਹੈ।
Check Also
ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …