Breaking News
Home / ਭਾਰਤ / ਇੰਦਰਾ ਅਤੇ ਰਾਜੀਵ ਗਾਂਧੀ ਟਰੱਸਟ ਜਾਂਚ ਦੇ ਘੇਰੇ ‘ਚ

ਇੰਦਰਾ ਅਤੇ ਰਾਜੀਵ ਗਾਂਧੀ ਟਰੱਸਟ ਜਾਂਚ ਦੇ ਘੇਰੇ ‘ਚ

ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਦੀ ਜਾਂਚ ਲਈ ਬਣਾਈ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਐਂਡ ਚੈਰੀਟੇਬਲ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਜਾਂਚ ਲਈ ਇਕ ਇੰਟਰ ਮਨਿਸਟਰੀਅਲ ਕਮੇਟੀ ਵੀ ਬਣਾਈ ਹੈ ਅਤੇ ਜਾਂਚ ਦੀ ਅਗਵਾਈ ਈ.ਡੀ. ਦੇ ਇਕ ਸਪੈਸ਼ਲ ਡਾਇਰੈਕਟਰ ਕਰਨਗੇ। ਜਾਣਕਾਰੀ ਅਨੁਸਾਰ ਇਸ ਗੱਲ ਪਤਾ ਲਗਾਇਆ ਜਾਵੇਗਾ ਕਿ ਗਾਂਧੀ ਪਰਿਵਾਰ ਨਾਲ ਜੁੜੇ ਇਨ੍ਹਾਂ ਟਰੱਸਟਾਂ ਨੇ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕੀਤੀ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਆਰੋਪ ਲਗਾਏ ਸਨ ਕਿ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਚੀਨੀ ਦੂਤਾਵਾਸ ਤੋਂ ਡੋਨੇਸ਼ਨ ਮਿਲਿਆ ਸੀ। ਜਿਨ੍ਹਾਂ ਤਿੰਨ ਟਰੱਸਟ ਦੀ ਜਾਂਚ ਹੋਣੀ ਹੈ, ਉਨ੍ਹਾਂ ਵਿਚ ਰਜੀਵ ਗਾਂਧੀ ਫਾਊਂਡੇਸ਼ਨ, ਰਾਜੀਵ ਗਾਂਧੀ ਚੈਰੀਟੇਬਲ ਟਰੱਸਟ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਸ਼ਾਮਲ ਹੈ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …