23 ਵਿਅਕਤੀਆਂ ਖਿਲਾਫ਼ ਪਰਚਾ ਦਰਜ
ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਆਖਰੀ ਰਾਜੇ ਮਹਾਰਾਜਾ ਹਰਿੰਦਰ ਸਿੰਘ ਦੀ ਲਗਪਗ 20 ਹਜ਼ਾਰ ਕਰੋੜ ਰੁਪਏ ਦੀ ਚੱਲ-ਅਚੱਲ ਜਾਇਦਾਦ ਦੀ ਜਾਅਲੀ ਵਸੀਅਤ ਤਿਆਰ ਕਰਕੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਮਹਾਰਵਲ ਖੇਵਾਜੀ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਸਮੇਤ 23 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਮਹਾਰਾਜਾ ਹਰਿੰਦਰ ਸਿੰਘ ਦੀ ਧੀ ਅੰਮ੍ਰਿਤ ਕੌਰ ਨੇ ਇਲਜ਼ਾਮ ਲਾਇਆ ਹੈ ਕਿ ਉਸ ਦੇ ਪਿਤਾ ਦੀ ਮਾਨਸਿਕ ਸਿਹਤ ਠੀਕ ਨਹੀਂ ਸੀ, ਇਸ ਗੱਲ ਦਾ ਫਾਇਦਾ ਉਠਾ ਕੇ ਜਾਅਲੀ ਵਸੀਅਤ ਤਿਆਰ ਕਰਕੇ ਹਜ਼ਾਰਾਂ ਕਰੋੜ ਦੀ ਸ਼ਾਹੀ ਜਾਇਦਾਦ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ ਗਈ । ਪੁਲਿਸ ਨੇ ਅੰਮ੍ਰਿਤ ਕੌਰ ਦੀ ਸ਼ਿਕਾਇਤ ‘ਤੇ 23 ਵਿਅਕਤੀਆਂ ਖ਼ਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …