21.4 C
Toronto
Tuesday, September 15, 2026
spot_img
Homeਪੰਜਾਬਭਗਵੰਤ ਮਾਨ ਨੇ ਕੁਵੈਤ ਵਿੱਚ ਭਾਰਤੀ ਕਾਮਿਆਂ ਲਈ ਮਾਰਿਆ ਹਾਅ ਦਾ ਨਾਅਰਾ

ਭਗਵੰਤ ਮਾਨ ਨੇ ਕੁਵੈਤ ਵਿੱਚ ਭਾਰਤੀ ਕਾਮਿਆਂ ਲਈ ਮਾਰਿਆ ਹਾਅ ਦਾ ਨਾਅਰਾ

ਭਗਵੰਤ ਮਾਨ ਨੇ ਕੁਵੈਤ ਵਿੱਚ ਭਾਰਤੀ ਕਾਮਿਆਂ ਲਈ ਮਾਰਿਆ ਹਾਅ ਦਾ ਨਾਅਰਾ
Image Courtesy :news18

ਕੁਵੈਤ ਸਰਕਾਰ ਵਿਦੇਸ਼ੀ ਕਾਮਿਆਂ ਦੀ ਘਟਾਉਣ ਲੱਗੀ ਗਿਣਤੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੁਵੈਤ ਵਿਚ ਭਾਰਤੀ ਕਾਮਿਆਂ ਲਈ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਰੋਜ਼ੀ-ਰੋਟੀ ਲਈ ਕੁਵੈਤ ਗਏ 8 ਲੱਖ ਭਾਰਤੀਆਂ ਦਾ ਮਾਮਲਾ ਕੁਵੈਤ ਸਰਕਾਰ ਕੋਲ ਉਠਾਉਣ। ਧਿਆਨ ਰਹੇ ਕਿ ਕੁਵੈਤ ਸਰਕਾਰ ਨੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਲਈ ਵਿਦੇਸ਼ੀ ਕੋਟਾ ਬਿੱਲ ਨੂੰ ਪ੍ਰਵਾਨਗੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਮਗਰੋਂ 8 ਲੱਖ ਦੇ ਕਰੀਬ ਭਾਰਤੀ ਬੇਰੁਜ਼ਗਾਰ ਹੋ ਜਾਣਗੇ। ਮਾਨ ਨੇ ਕਿਹਾ ਕਿ ਭਾਵੇਂ ਇਹ ਕੁਵੈਤ ਸਰਕਾਰ ਦਾ ਸੁਤੰਤਰ ਫ਼ੈਸਲਾ ਹੈ ਪਰ ਇਸ ਦਾ ਭਾਰਤੀ ਕਾਮਿਆਂ ‘ਤੇ ਬਹੁਤ ਮਾੜਾ ਪ੍ਰਭਾਵ ਪਵੇਗਾ। ਮਾਨ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਬੇਰੁਜ਼ਗਾਰਾਂ ਨੂੰ ਹਰ ਸਾਲ 2 ਕਰੋੜ ਅਤੇ ਪੰਜਾਬ ਸਰਕਾਰ ਘਰ-ਘਰ ਨੌਕਰੀਆਂ ਦੇ ਦਿੰਦੀ ਤਾਂ ਭਾਰਤੀਆਂ ਖ਼ਾਸ ਕਰਕੇ ਪੰਜਾਬੀਆਂ ਨੂੰ ਖਾੜੀ ਦੇਸ਼ਾਂ ਵਿਚ ਨੌਕਰੀਆਂ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ।

RELATED ARTICLES
POPULAR POSTS