ਮੁਹਾਲੀ/ਬਿਊਰੋ ਨਿਊਜ਼
1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ ਹੁਣ 10 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਕਿ ਧਾਰਾ 302 ਵਿਚ ਦਿੱਤੀ ਗਈ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ ਅਦਾਲਤ ਵਿਚ ਤਬਦੀਲ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੁਣ 10 ਜੁਲਾਈ ‘ਤੇ ਪਾ ਦਿੱਤੀ ਗਈ ਹੈ। ਪਿਛਲੇ ਦਿਨੀਂ ਪੀੜਤ ਪਰਿਵਾਰ ਨੇ ਸੁਮੇਧ ਸੈਣੀ ਦਾ ਕੇਸ ਹੋਰ ਅਦਾਲਤ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …