
Image Courtesy :jagbani(punjabkesar)
ਤਲਵੰਡੀ ਸਾਬੋ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਯੂ.ਏ.ਪੀ.ਏ. ਕਾਨੂੰਨ ਤਹਿਤ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਹੋ ਰਹੀਆਂ ਹਨ, ਜਿਸਦੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਕੈਪਟਨ ਅਮਰਿੰਦਰ ਸਰਕਾਰ ਦਾ ਵੀ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਕਾਂਗਰਸ ਇਸ ਕਾਨੂੰਨ ਦਾ ਵਿਰੋਧ ਕਰ ਰਹੀ ਹੈ ਅਤੇ ਦੂਜੇ ਪਾਸੇ ਛੋਟੀਆਂ ਛੋਟੀਆਂ ਗੱਲਾਂ ‘ਤੇ ਇਸੇ ਕਾਨੂੰਨ ਤਹਿਤ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਿਆਂ ਵਿਚ ਜ਼ਲੀਲ ਕੀਤਾ ਜਾ ਰਿਹਾ ਹੈ।