ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6800 ਤੱਕ ਅੱਪੜੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਹੁਣ 6800 ਤੱਕ ਅੱਪੜ ਗਈ ਹੈ ਅਤੇ 4600 ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਗਏ ਹਨ। ਪੰਜਾਬ ਵਿਚ ਹੁਣ ਤੱਕ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2 ਹਜ਼ਾਰ ਤੋਂ ਵੱਧ ਹੈ ਅਤੇ 175 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।
ਇਸੇ ਦੌਰਾਨ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸੈਣੀ ਨੇ ਵੀ ਆਪਣੇ ਆਪ ਨੂੰ ਕੁਆਰਨਟੀਨ ਕਰ ਲਿਆ ਹੈ। ਅੰਗਦ ਸੈਣੀ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪੀ.ਏ. ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਇਸ ਕਰਕੇ ਉਨ੍ਹਾਂ ਆਪਣੇ ਆਪ ਨੂੰ ਕੁਆਰਨਟੀਨ ਕੀਤਾ ਹੈ। ਉਧਰ ਸੰਗਰੂਰ ਦੇ ਸਿਵਲ ਸਰਜਨ ਨੂੰ ਵੀ ਕਰੋਨਾ ਨੇ ਘੇਰ ਲਿਆ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੀਤਾ ਗਿਆ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …