Breaking News
Home / ਪੰਜਾਬ / ਪੰਜਾਬ ਵਿਚ ਇੰਤਕਾਲ ਫੀਸ ਹੋਈ ਦੁੱਗਣੀ

ਪੰਜਾਬ ਵਿਚ ਇੰਤਕਾਲ ਫੀਸ ਹੋਈ ਦੁੱਗਣੀ

ਦੋ ਨਵੇਂ ਉਦਯੋਗਿਕ ਪਾਰਕਾਂ ਨੂੰ ਵੀ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿਚ ਸੂਬੇ ਦੀ ਮਾਲੀ ਹਾਲਤ ਨੂੰ ਹੋਰ ਸੁਧਾਰਨ ਅਤੇ ਵਾਧੂ ਮਾਲੀਆ ਇਕੱਠਾ ਕਰਨ ਲਈ ਇੰਤਕਾਲ ਫ਼ੀਸ ਨੂੰ 300 ਤੋਂ ਵਧਾ ਕੇ 600 ਰੁਪਏ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਖ਼ਜ਼ਾਨੇ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਸੱਟ ਵੱਜੀ ਹੈ। ਇੰਤਕਾਲ ਫੀਸ ਦੁੱਗਣੀ ਹੋਣ ਨਾਲ ਪੰਜਾਬ ਦੇ ਲੋਕਾਂ ‘ਤੇ ਸਲਾਨਾ 25 ਕਰੋੜ ਰੁਪਏ ਦਾ ਨਵਾਂ ਬੋਝ ਪਵੇਗਾ।
ਇਸੇ ਦੌਰਾਨ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਕੈਬਨਿਟ ਨੇ ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਅਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਚ 2 ਹਜ਼ਾਰ ਏਕੜ ਦੀ ਸਰਕਾਰੀ ਅਤੇ ਪੰਚਾਇਤੀ ਜ਼ਮੀਨ ‘ਤੇ ਆਧੁਨਿਕ ਉਦਯੋਗਿਕ ਪਾਰਕ ਸਥਾਪਿਤ ਕਰਨ ਨੂੰ ਮਨਜੂਰੀ ਦੇ ਦਿੱਤੀ। ਇਨ੍ਹਾਂ ਦੇ ਨਿਰਮਾਣ ‘ਤੇ 3200 ਕਰੋੜ ਰੁਪਏ ਦਾ ਖ਼ਰਚ ਆਵੇਗਾ। ਇਸਦੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਫੌਜੀਆਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …