Breaking News
Home / ਭਾਰਤ / ਭਾਰਤ ‘ਚ ਕਰੋਨਾ ਦਾ ਅੰਕੜਾ 8 ਲੱਖ ਵੱਲ ਨੂੰ ਵਧਿਆ

ਭਾਰਤ ‘ਚ ਕਰੋਨਾ ਦਾ ਅੰਕੜਾ 8 ਲੱਖ ਵੱਲ ਨੂੰ ਵਧਿਆ

Image Courtesy : ਏਬੀਪੀ ਸਾਂਝਾ

ਅਮਰੀਕਾ ‘ਚ ਲੰਘੇ 24 ਘੰਟਿਆਂ ਦੌਰਾਨ 60 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 8 ਲੱਖ ਵੱਲ ਨੂੰ ਵਧਦਿਆਂ 7 ਲੱਖ 72 ਹਜ਼ਾਰ ਤੋਂ ਪਾਰ ਹੋ ਗਿਆ ਅਤੇ ਲੰਘੇ 24 ਘੰਟਿਆਂ ਦੌਰਾਨ 26 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਰਿਕਾਰਡ ਕੀਤੇ ਗਏ। ਜ਼ਿਕਰਯੋਗ ਹੈ ਕਿ ਭਾਰਤ ਵਿਚ ਹੁਣ ਤੱਕ 4 ਲੱਖ 78 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 21 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਗਈਆਂ ਹਨ।
ਇਸੇ ਦੌਰਾਨ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 22 ਲੱਖ ਤੱਕ ਅੱਪੜ ਗਿਆ ਹੈ। ਇਨ੍ਹਾਂ ਵਿਚੋਂ 71 ਲੱਖ ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਹੋਏ ਅਤੇ ਸਾਢੇ 5 ਲੱਖ ਤੋਂ ਵੱਧ ਕਰੋਨਾ ਪੀੜਤਾਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਅਮਰੀਕਾ ਵਿਚ ਲੰਘੇ 24 ਘੰਟਿਆਂ ਦੌਰਾਨ 60 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਗਏ ਹਨ ਅਤੇ ਇਸਦੇ ਬਾਵਜੂਦ ਵੀ ਵਾਈਟ ਹਾਊਸ ਦੇਸ਼ ਦੇ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਲਈ ਦਬਾਅ ਪਾ ਰਿਹਾ ਹੈ।

Check Also

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ …