ਲੜਕੀ ਦੀ ਹੋਈ ਮੌਤ – ਮਹਿਲਾ ਕਮਿਸ਼ਨ ਵਲੋਂ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਬੱਸ ਵਿੱਚ ਸਫਰ ਕਰ ਰਹੀ ਇੱਕ ਲੜਕੀ ਨੂੰ ਕੋਰੋਨਾ ਪੀੜਤ ਹੋਣ ਦੇ ਸ਼ੱਕ ਵਿੱਚ ਕੰਡਕਟਰ ਨੇ ਚੱਲਦੀ ਬੱਸ ਵਿਚੋਂ ਹੇਠਾਂ ਸੁੱਟ ਦਿੱਤਾ ਅਤੇ ਦਿੱਲੀ ਦੀ 19 ਸਾਲਾ ਇਸ ਲੜਕੀ ਦੀ ਮੌਤ ਹੋ ਗਈ। ਹੁਣ ਦਿੱਲੀ ਮਹਿਲਾ ਕਮਿਸ਼ਨ ਨੇ ਉੱਤਰ ਪ੍ਰਦੇਸ਼ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ 15 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਅਣਮਨੁੱਖੀ ਘਟਨਾ ਹੈ। ਇਸ ਘਟਨਾ ਵਿੱਚ ਸ਼ਾਮਲ ਸਾਰੇ ਅਪਰਾਧੀਆਂ ਦੀ ਤੁਰੰਤ ਗ੍ਰਿਫਤਾਰੀ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …