Breaking News
Home / ਦੁਨੀਆ / ਰੇਲ-ਬੱਸ ਹਾਦਸੇ ‘ਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮੱਦਦ ਦੇਵੇਗਾ ਪਾਕਿਸਤਾਨ

ਰੇਲ-ਬੱਸ ਹਾਦਸੇ ‘ਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮੱਦਦ ਦੇਵੇਗਾ ਪਾਕਿਸਤਾਨ

Image Courtesy : ਏਬੀਪੀ ਸਾਂਝਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੀੜਤ ਪਰਿਵਾਰਾਂ ਨੂੰ ਦੇਣੇ ਹਨ ਇਕ-ਇਕ ਲੱਖ ਰੁਪਏ
ਪਿਸ਼ਾਵਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਉਨ੍ਹਾਂ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਪਿਛਲੇ ਹਫ਼ਤੇ ਰੇਲ-ਬੱਸ ਦੀ ਟੱਕਰ ਦੌਰਾਨ ਮੌਤ ਹੋ ਗਈ ਸੀ। ਭਾਈ ਜੋਸ਼ ਸਿੰਘ ਗੁਰਦੁਆਰਾ ਪਹੁੰਚੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਵਜੀਰ ਜਾਦਾ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਤੇ ਮੁਆਵਜੇ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਪਾਕਿ ਦੇ ਸ਼ੇਖਪੁਰਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਰੇਲ ਗੱਡੀ ਨਾਲ ਮਿੰਨੀ ਬਸ ਦੀ ਟਕੱਰ ਹੋ ਗਈ ਸੀ। ਇਸ ਹਾਦਸੇ ਵਿਚ 21 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਮਾਰੇ ਗਏ ਸਿੱਖ ਸ਼ਰਧਾਲੂਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ।
ਉਧਰ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪਾਕਿਸਤਾਨ ਵਿਚ ਮਾਰੇ ਗਏ ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੋਇਆ ਹੈ। ਕਮੇਟੀ ਵਲੋਂ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …