ਕੁਰਾਲੀ/ਬਿਊਰੋ ਨਿਊਜ਼
ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ ਸਮੇਤ 45 ਵਿਅਕਤੀਆਂ ਖਿਲਾਫ ਥਾਣਾ ਮਾਜਰੀ ਵਿਚ ਕੇਸ ਦਰਜ ਕੀਤਾ ਗਿਆ। ਇਹ ਮਾਮਲਾ ਕੰਢੀ ਖੇਤਰ ਦੇ ਪਿੰਡਾਂ ਵਿਚ ਹੋਈ ਨਜਾਇਜ਼ ਮਾਈਨਿੰਗ ਨਾਲ ਜੁੜਿਆ ਹੋਇਆ ਹੈ ਅਤੇ ਜ਼ਿਲ੍ਹਾ ਮਾਈਨਿੰਗ ਅਫਸਰ ਮੁਹਾਲੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਗਿਆ। ਸੀਨੀਅਰ ਪੁਲਿਸ ਅਫਸਰ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਈਨਿੰਗ ਵਿਭਾਗ ਵਲੋਂ ਜਾਰੀ ਕੀਤੀ ਸੂਚੀ ਵਿਚ ਸਾਬਕਾ ਡੀਜੀਪੀ ਦਾ ਨਾਮ ਵੀ ਸ਼ਾਮਲ ਹੈ, ਜਿਸ ਤੋਂ ਬਾਅਦ ਉਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਰਮਦੀਪ ਸਿੰਘ ਗਿੱਲ ਇਸ ਤੋਂ ਪਹਿਲਾਂ ਵੀ 150 ਏਕੜ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਚਰਚਾ ਵਿਚ ਰਹਿ ਚੁੱਕੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …