Breaking News
Home / ਪੰਜਾਬ / ਕਰੋਨਾ ਦੇ ਘੇਰੇ ‘ਚ ਆਏ ਪੰਜਾਬ ਦੇ 11 ਪੀ.ਸੀ.ਐਸ. ਅਧਿਕਾਰੀ

ਕਰੋਨਾ ਦੇ ਘੇਰੇ ‘ਚ ਆਏ ਪੰਜਾਬ ਦੇ 11 ਪੀ.ਸੀ.ਐਸ. ਅਧਿਕਾਰੀ

Image Courtesy :jagbani(punjabkesar)

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ ਹੋ ਗਈ।ਸੂਬੇ ਵਿਚ ਹੁਣ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 2 ਹਜ਼ਾਰ ਦੇ ਕਰੀਬ ਹੈ ਅਤੇ 5 ਹਜ਼ਾਰ ਦੇ ਲਗਪਗਪੀੜਤ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੀ 180 ਤੱਕ ਪਹੁੰਚ ਗਈ ਹੈ।
ਇਸੇ ਦੌਰਾਨ ਪੰਜਾਬ ਨਾਲ ਸਬੰਧਤ 11 ਪੀਸੀਐੱਸ ਅਧਿਕਾਰੀਆਂਨੂੰ ਕਰੋਨਾ ਦੀ ਲਾਗ ਨੇ ਘੇਰ ਲਿਆ ਹੈ। ਇਹ ਅਧਿਕਾਰੀ, ਪੀਸੀਐੱਸ ਅਧਿਕਾਰੀਆਂ ਦੀ ਐਸੋਸੀਏਸ਼ਨ ਵੱਲੋਂ 3 ਜੁਲਾਈ ਨੂੰ ਚੰਡੀਗੜ੍ਹ ਦੇ ਇਕ ਹੋਟਲ ਵਿੱਚ ਕੀਤੀ ਮੀਟਿੰਗ ਵਿੱਚ ਸ਼ਾਮਲ ਸਨ। ਫਰੀਦਕੋਟ ਵਿਚ ਆਰ.ਟੀ.ਏ. ਵਜੋਂ ਤਾਇਨਾਤ ਪੀਸੀਐੱਸ ਅਧਿਕਾਰੀ ਤਰਸੇਮ ਚੰਦ ਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਦਰਜ ਕਰਵਾਉਣ ਦੇ ਇਰਾਦੇ ਨਾਲ ਸੱਦੀ ਇਸ ਮੀਟਿੰਗ ਵਿੱਚ ਕੁੱਲ ਮਿਲਾ ਕੇ 40 ਦੇ ਕਰੀਬ ਪੀਸੀਐੱਸ ਅਧਿਕਾਰੀ ਮੌਜੂਦ ਸਨ। ਮੁੱਖ ਸਕੱਤਰ ਵਿਨੀ ਮਹਾਜਨ ਨੇ ਇਕ ਟਵੀਟ ਕਰਕੇ ਇਨ੍ਹਾਂ ਸਾਰੇ ਅਧਿਕਾਰੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …