Breaking News
Home / ਪੰਜਾਬ / ਕੇਂਦਰ ਦੇ ਬਿਜਲੀ ਸੁਧਾਰ ਬਿੱਲ ‘ਤੇ ਬਾਦਲਾਂ ਨੇ ਦੋਗਲੀ ਨੀਤੀ ਅਪਣਾਈ

ਕੇਂਦਰ ਦੇ ਬਿਜਲੀ ਸੁਧਾਰ ਬਿੱਲ ‘ਤੇ ਬਾਦਲਾਂ ਨੇ ਦੋਗਲੀ ਨੀਤੀ ਅਪਣਾਈ

Image Courtesy :newsnumber

ਅਮਨ ਅਰੋੜਾ ਨੇ ਕਿਹਾ – ਸੁਖਬੀਰ ਮੋਦੀ ਨੂੰ ਚਿੱਠੀਆਂ ਲਿਖ ਕੇ ਕਰ ਰਹੇ ਹਨ ਡਰਾਮੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਕੇਂਦਰ ਸਰਕਾਰ ਵੱਲੋਂ ਬਿਜਲੀ ਸੁਧਾਰ ਬਿੱਲ ਨੂੰ ਪੰਜਾਬ ਦੇ ਕਿਸਾਨਾਂ ਅਤੇ ਗਰੀਬਾਂ ਲਈ ਘਾਤਕ ਦੱਸਿਆ। ਇਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਇਸ ਗੰਭੀਰ ਮੁੱਦੇ ‘ਤੇ ਦੋਗਲੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਸੱਚਮੁੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਮੁੱਦਈ ਹੁੰਦਾ ਤਾਂ ਹਰਸਿਮਰਤ ਕੌਰ ਬਾਦਲ ਕੈਬਨਿਟ ਵਿਚ ਇਸ ਮਤੇਨੂੰ ਪਾਸ ਨਾ ਹੋਣ ਦਿੰਦੇ ਅਤੇ ਨਾ ਹੀ ਸੁਖਬੀਰ ਬਾਦਲ ਨੂੰ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖਣ ਦੇ ਡਰਾਮੇ ਕਰਨ ਦੀ ਲੋੜ ਪੈਂਦੀ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …