ਸੀ.ਬੀ.ਆਈ. ਨੇ ਐੱਸ.ਆਈ.ਟੀ. ਦੀ ਜਾਂਚ ਨੂੰ ਅਦਾਲਤ ਵਿਚ ਦਿੱਤੀ ਚੁਣੌਤੀ
ਮੋਹਾਲੀ/ਬਿਊਰੋ ਨਿਊਜ਼
ਬਰਗਾੜੀਵਿਚਸ੍ਰੀਗੁਰੂਗ੍ਰੰਥਸਾਹਿਬਦੀਬੇਅਦਬੀਤੋਂ ਬਾਅਦ ਬਹਿਬਲ ਕਲਾਂ ਵਿਚ ਹੋਏ ਗੋਲ਼ੀ ਕਾਂਡ ਵਿਚ ਐੱਸ.ਆਈ.ਟੀ. ਦੀ ਜਾਂਚ ਉਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸੀਬੀਆਈ ਨੇ ਮੋਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ। ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਜੁਲਾਈ ਤੱਕ ਜਵਾਬ ਮੰਗਿਆ ਹੈ। ਸੀਬੀਆਈ ਨੇ ਅਰਜ਼ੀ ਵਿਚ ਲਿਖਿਆ ਹੈ ਕਿ ਇਕ ਮਾਮਲੇ ਦੀ ਜਾਂਚ ਦੋ ਏਜੰਸੀਆਂ ਇਕੱਠੇ ਨਹੀਂ ਕਰ ਸਕਦੀਆਂ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਇਕ ਪਟੀਸ਼ਨ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ। ਇਸ ਲਈ ਐੱਸ.ਆਈ.ਟੀ. ਨੂੰ ਮਾਮਲੇ ਦੀ ਜਾਂਚ ਤੋਂ ਰੋਕਿਆ ਜਾਵੇ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਤੇ ਗੋਲ਼ੀ ਕਾਂਡ ਦੇ ਮਾਮਲਿਆਂ ਨੂੰ ਲੈ ਕੇ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …