8.4 C
Toronto
Sunday, November 23, 2025
spot_img
Homeਭਾਰਤਇੰਦਰਾ ਅਤੇ ਰਾਜੀਵ ਗਾਂਧੀ ਟਰੱਸਟ ਜਾਂਚ ਦੇ ਘੇਰੇ 'ਚ

ਇੰਦਰਾ ਅਤੇ ਰਾਜੀਵ ਗਾਂਧੀ ਟਰੱਸਟ ਜਾਂਚ ਦੇ ਘੇਰੇ ‘ਚ

Image Courtesy :jagbani(punjabkesar)

ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਦੀ ਜਾਂਚ ਲਈ ਬਣਾਈ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਐਂਡ ਚੈਰੀਟੇਬਲ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਜਾਂਚ ਲਈ ਇਕ ਇੰਟਰ ਮਨਿਸਟਰੀਅਲ ਕਮੇਟੀ ਵੀ ਬਣਾਈ ਹੈ ਅਤੇ ਜਾਂਚ ਦੀ ਅਗਵਾਈ ਈ.ਡੀ. ਦੇ ਇਕ ਸਪੈਸ਼ਲ ਡਾਇਰੈਕਟਰ ਕਰਨਗੇ। ਜਾਣਕਾਰੀ ਅਨੁਸਾਰ ਇਸ ਗੱਲ ਪਤਾ ਲਗਾਇਆ ਜਾਵੇਗਾ ਕਿ ਗਾਂਧੀ ਪਰਿਵਾਰ ਨਾਲ ਜੁੜੇ ਇਨ੍ਹਾਂ ਟਰੱਸਟਾਂ ਨੇ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕੀਤੀ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਆਰੋਪ ਲਗਾਏ ਸਨ ਕਿ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਚੀਨੀ ਦੂਤਾਵਾਸ ਤੋਂ ਡੋਨੇਸ਼ਨ ਮਿਲਿਆ ਸੀ। ਜਿਨ੍ਹਾਂ ਤਿੰਨ ਟਰੱਸਟ ਦੀ ਜਾਂਚ ਹੋਣੀ ਹੈ, ਉਨ੍ਹਾਂ ਵਿਚ ਰਜੀਵ ਗਾਂਧੀ ਫਾਊਂਡੇਸ਼ਨ, ਰਾਜੀਵ ਗਾਂਧੀ ਚੈਰੀਟੇਬਲ ਟਰੱਸਟ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਸ਼ਾਮਲ ਹੈ।
ਸੱਚ ਦੀ ਲੜਾਈ ਲੜਨ ਵਾਲੇ ਨੂੰ ਕੋਈ ਨਹੀਂ ਹਰਾ ਸਕਦਾ : ਰਾਹੁਲ ਗਾਂਧੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਅਸਿੱਧੇ ਢੰਗ ਨਾਲ ਜਾਂਚ ਦੇ ਆਦੇਸ਼ਾਂ ‘ਤੇ ਪ੍ਰਤੀਕਰਮ ਕੀਤਾ। ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਪਾਏ ਸੰਦੇਸ਼ ਵਿਚ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਜੀ ਸਮਝਦੇ ਹਨ ਕਿ ਪੂਰੀ ਦੁਨੀਆ ਉਨ੍ਹਾਂ ਵਾਂਗ ਹੈ। ਉਹ ਸਮਝਦੇ ਹਨ ਕਿ ਹਰ ਕਿਸੇ ਨੂੰ ਖ਼ਰੀਦਿਆ ਜਾ ਸਕਦਾ ਹੈ ਜਾਂ ਡਰਾਇਆ ਜਾ ਸਕਦਾ ਹੈ।
ਜਨਤਕ ਤੌਰ ‘ਤੇ ਉਪਲਬਧ ਜਾਣਕਾਰੀ ਰਾਹੀਂ ਹੀ ਕੀਤੀ ਜਾ ਰਹੀ ਹੈ ਪੜਤਾਲ : ਭਾਜਪਾ
ਸੱਤਾਧਾਰੀ ਪਾਰਟੀ ਨੇ ਸਿਆਸੀ ਬਦਲਾਖੋਰੀ ਦੇ ਇਲਜ਼ਾਮਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਜਨਤਕ ਤੌਰ ‘ਤੇ ਜੋ ਜਾਣਕਾਰੀ ਉਪਲਬਧ ਹੈ, ਸਰਕਾਰ ਉਸੇ ਦੀ ਪੜਤਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭਾਜਪਾ ਪ੍ਰਧਾਨ ਜੇ.ਪੀ.ਨੱਢਾ ਨੇ ਪਿਛਲੇ ਮਹੀਨੇ ਇਲਜ਼ਾਮ ਲਾਉਂਦਿਆਂ ਕਿਹਾ ਸੀ ਕਿ ਕਾਂਗਰਸ ਵਲੋਂ 2005 ‘ਚ ਚੀਨੀ ਦੂਤਘਰ ਤੋਂ ਦਾਨ ਲਿਆ ਗਿਆ ਸੀ।

RELATED ARTICLES
POPULAR POSTS