Breaking News
Home / ਭਾਰਤ / ਕਾਨਪੁਰ ‘ਚ 8 ਪੁਲਿਸ ਮੁਲਾਜ਼ਮਾਂ ਦਾ ਹੱਤਿਆ ਕਰਨ ਵਾਲਾ ਵਿਕਾਸ ਦੂਬੇ ਗ੍ਰਿਫਤਾਰ

ਕਾਨਪੁਰ ‘ਚ 8 ਪੁਲਿਸ ਮੁਲਾਜ਼ਮਾਂ ਦਾ ਹੱਤਿਆ ਕਰਨ ਵਾਲਾ ਵਿਕਾਸ ਦੂਬੇ ਗ੍ਰਿਫਤਾਰ

Image Courtesy : ਏਬੀਪੀ ਸਾਂਝਾ

ਭੋਪਾਲ : ਕਾਨਪੁਰ ਵਿਚ 8 ਪੁਲਿਸ ਵਾਲਿਆਂ ਦੀ ਹੱਤਿਆ ਕਰਕੇ ਫ਼ਰਾਰ ਹੋਏ ਉੱਤਰ ਪ੍ਰਦੇਸ਼ ਦੇ ਗੈਂਗਸਟਰ ਵਿਕਾਸ ਦੁਬੇ ਨੂੰ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਿਛਲੇ ਲਗਭਗ 6 ਦਿਨਾਂ ਤੋਂ ਉੱਤਰ ਪ੍ਰਦੇਸ਼ ਦੀਆਂ 40 ਪੁਲਿਸ ਟੀਮਾਂ ਉਸ ਨੂੰ ਲੱਭ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੁਬੇ ਨੇ ਖ਼ੁਦ ਹੀ ਆਤਮ ਸਮਰਪਣ ਕੀਤਾ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਵੀ ਵਿਕਾਸ ਦੁਬੇ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। ਦੂਬੇ ਦੀ ਗ੍ਰਿਫ਼ਤਾਰੀ ਲਈ ਪੰਜ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਦੂਬੇ ਦੇ ਦੋ ਹੋਰ ਸਾਥੀ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਹਨ ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …