ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ ਵਿਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ਦੀ ਦਿੱਲੀ ਦੇ ਹਸਪਤਾਲ ਵਿਚ ਕੋਰੋਨਾ ਕਾਰਨ ਮੌਤ ਹੋ ਗਈ। ਇਹ ਮੰਡੋਲੀ ਜੇਲ੍ਹ ਦਾ ਦੂਸਰਾ ਕੈਦੀ ਹੈ, ਜਿਸ ਦੀ ਕੋਰੋਨਾ ਨਾਲ ਮੌਤ ਹੋਈ। ਮਹਿੰਦਰ ਯਾਦਵ (70) ਪਾਲਮ ਵਿਧਾਨ ਸਭ ਹਲਕੇ ਤੋਂ ਸਾਬਕਾ ਵਿਧਾਇਕ ਸੀ ਅਤੇ ਮੰਡੋਲੀ ਜੇਲ੍ਹ ਵਿਚ 10 ਸਾਲ ਦੀ ਸਜ਼ਾ ਭੁਗਤ ਰਿਹਾ ਸੀ। ਇਸ ਜੇਲ੍ਹ ਦੇ ਇਕ ਹੋਰ ਕੈਦੀ ਕਨਵਰ ਸਿੰਘ ਦੀ ਵੀ ਪਿਛਲੇ ਮਹੀਨੇ ਕੋਰੋਨਾ ਕਾਰਨ ਮੌਤ ਹੋ ਗਈ ਸੀ। ਡੀ.ਜੀ. (ਜੇਲ੍ਹਾਂ) ਸੰਦੀਪ ਗੋਇਲ ਨੇ ਦੱਸਿਆ ਕਿ ਯਾਦਵ ਨੇ 26 ਜੂਨ ਨੂੰ ਦਿਲ ਨਾਲ ਸਬੰਧਿਤ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ ਤੇ ਉਸ ਨੂੰ ਪੁਲਿਸ ਨਿਗਰਾਨੀ ਹੇਠ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ 4 ਜੁਲਾਈ ਦੀ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਯਾਦਵ ਦਸੰਬਰ, 2018 ਤੋਂ ਜੇਲ੍ਹ ਵਿਚ ਬੰਦ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …