ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਰਿਹਾਇਸ਼ ਦੇ ਗੇਟ ‘ਤੇ ਟਰੱਕ ਨਾਲ ਟੱਕਰ ਮਾਰਨ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਹਥਿਆਰ ਰੱਖਣ ਅਤੇ ਧਮਕੀਆਂ ਦੇਣ ਸਮੇਤ 22 ਧਾਰਾਵਾਂ ਦਰਜ ਕੀਤੀਆਂ ਹਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਡਿਪਟੀ ਕਮਿਸ਼ਨਰ ਮਾਈਕ ਦੁਹੇਮੇ ਨੇ ਕਿਹਾ ਸੀ ਕਿ ਮੁਲਜ਼ਮ ਕੋਰੀ ਹਰੇਨ ਨੂੰ ਜਦੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਸ ਕੋਲੋਂ ਕਈ ਹਥਿਆਰ ਬਰਾਮਦ ਹੋਏ ਸਨ। ਕੈਨੇਡਾ ਦੇ ਹਥਿਆਰਬੰਦ ਦਸਤੇ ਦੇ ਮੈਂਬਰ ਅਤੇ ਮੈਨੀਟੋਬਾ ਵਿਚ ਕਾਰੋਬਾਰੀ ਹਰੇਨ ਦਾ ਅਦਾਲਤ ਨੇ 17 ਜੁਲਾਈ 2020 ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਕੈਨੇਡੀਅਨ ਪੁਲਿਸ ਦਾ ਮੰਨਣਾ ਹੈ ਕਿ ਉਸ ਦੀ ਇਸ ਹਰਕਤ ਪਿੱਛੇ ਕਿਸੇ ਹੋਰ ਦਾ ਹੱਥ ਨਹੀਂ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …