Breaking News
Home / ਦੁਨੀਆ / ਸ਼੍ਰੋਮਣੀ ਕਮੇਟੀ ਪਾਕਿ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਦੇਵੇਗੀ ਸਹਾਇਤਾ

ਸ਼੍ਰੋਮਣੀ ਕਮੇਟੀ ਪਾਕਿ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਦੇਵੇਗੀ ਸਹਾਇਤਾ

Image Courtesy :jagbani(punjabkesar)

ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਪਾਕਿਸਤਾਨ ਵਿਚ ਵਾਪਰੇ ਰੇਲ ਹਾਦਸੇ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ, ਪ੍ਰੰਤੂ ਹਮਦਰਦੀ ਵਜੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਵੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਵੀ ਸਿੱਖ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤ ਸਿੱਖ ਪਰਿਵਾਰਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਵੇ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …