ਸਰੀ/ਬਿਊਰੋ ਨਿਊਜ਼ : ਬੀ.ਸੀ. ਦੀਆਂ ਦਰਜਨਾਂ ਸੰਸਥਾਵਾਂ ਨੇ ਵੈਨਕੂਵਰ ਪੁਲਿਸ ਬੋਰਡ ਅਤੇ ਸੂਬਾਈ ਸਰਕਾਰ ਨੂੰ ਇੱਕ ਖੁੱਲ੍ਹਾ ਖ਼ਤ ਲਿਖ ਕੇ ਵੈਨਕੂਵਰ ਵਿੱਚ ਪੁਲਿਸ ਵੱਲੋਂ ਕੀਤੀ ਜਾਂਦੀ ਸਟ੍ਰੀਟ ਚੈਕਿੰਗ ਬੰਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਕੀਤੀ ਜਾਂਦੀ ਇਸ ਚੈਕਿੰਗ ਨੂੰ ਸਵਦੇਸ਼ੀ, ਕਾਲੇ ਅਤੇ ਘੱਟ ਆਮਦਨੀ ਵਾਲੇ ਭਾਈਚਾਰਿਆਂ ਲਈ ਨੁਕਸਾਨਦੇਹ ਅਤੇ ਪੱਖਪਾਤੀ ਦਸਦਿਆਂ ਇਸ ਚੈਕਿੰਗ ਰਾਹੀਂ ਪੁਲਿਸ ਵਿਚਲਾ ਨਸਲੀ ਵਿਤਕਰਾ ਵੀ ਸਾਹਮਣੇ ਦੀ ਗੱਲ ਵੀ ਕਹੀ ਗਈ ਹੈ।
ਇਹ ਪੱਤਰ ਬੀ.ਸੀ. ਸਿਵਲ ਲਿਬਰਟੀਜ਼ ਐਸੋਸੀਏਸ਼ਨ, ਬਲੈਕ ਲਿਵਜ਼ ਮੈਟਰ ਵੈਨਕੂਵਰ, ਹੋਗਨਜ਼ ਐਲੀ ਸੁਸਾਇਟੀ, ਯੂਨੀਅਨ ਆਫ ਬੀ.ਸੀ. ਇੰਡੀਅਨ ਚੀਫਜ਼ ਅਤੇ ਵਿਸ਼ ਡ੍ਰਾਪ-ਇਨ ਸੈਂਟਰ ਸੁਸਾਇਟੀ ਵੱਲੋਂ ਲਿਖਿਆ ਗਿਆ ਹੈ ਅਤੇ ਇਸ ਨੂੰ ઠਵੈਨਕੂਵਰ ਸਿਟੀ ਕੌਂਸਲ ਦੀ ਹੋਣ ਵਾਲੀ ਮੀਟਿੰਗ ਤੋਂ ਇਕ ਦਿਨ ਪਹਿਲਾਂ ਜਨਤਕ ਕੀਤਾ ਗਿਆ। ਕੌਂਸਲ ਵੱਲੋਂ ਇਸ ਵਿਵਾਦਗ੍ਰਸਤ ਪ੍ਰੈਕਟਿਸ ਨੂੰ ਰੋਕਣ ਲਈ ਇੱਕ ਮਤੇ ‘ਤੇ 7 ਜੁਲਾਈ ਨੂੰ ਵੋਟਿੰਗ ਹੋਣੀ ਸੀ ਪਰ ਹੁਣ ਇਹ ਮੀਟਿੰਗ 21 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਮੋਸ਼ਨ ਨੂੰ ਵੈਨਕੂਵਰ ਦੇ ਮੇਅਰ ਕੈਨੇਡੀ ਸਟੀਵਰਟ ਨੇ ਖ਼ੁਦ ਕੌਂਸਲ ਵਿੱਚ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਸਟਰੀਟ ਚੈਕਿੰਗ ਖਤਮ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੈਨਕੂਵਰ ਪੁਲਿਸ ਵਿਭਾਗ ਦੇ ਅੰਕੜੇ ਦਰਸਾਉਂਦੇ ਹਨ ਕਿ ਸਾਲ 2007 ਤੋਂ 2018 ਦੇ ਵਿਚਕਾਰ ਪੁਲਿਸ ਵੱਲੋਂ ਕੀਤੀਆਂ ਗਈਆਂ ਲੱਗਭੱਗ ਇਕ ਲੱਖ ਸਟਰੀਟ ਚੈਕਿੰਗ ਵਿਚ ਬਹੁ-ਗਿਣਤੀ ਬਲੈਕ ਅਤੇ ਸਵਦੇਸ਼ੀ ਲੋਕਾਂ ਦੀ ਸੀ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …