ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਹੋਣ ਦੇ ਦੋਸ਼ ਲਾਏ ਹਨ। ਕਾਂਗਰਸ ਦੇ ਇਸ਼ਾਰੇ ‘ਤੇ ਨਵੀਂ ਪਾਰਟੀ ਕਾਇਮ ਕਰਨ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਢੀਂਡਸਾ ਨੇ ਕਿਹਾ ਕਿ ਸੂਬੇ ਵਿੱਚ ਸਾਲ 2017 ਵਿੱਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਹੀ ਸੁਖਬੀਰ ਸਿੰਘ ਬਾਦਲ ਦੀਆਂ ਟਰਾਂਸਪੋਰਟ ਕੰਪਨੀਆਂ ਅਤੇ ਕੇਬਲ ਦੇ ਧੰਦਾ ਬੇਰੋਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਅਤੇ ਮੰਤਰੀਆਂ ਵੱਲੋਂ ਦਬਾਅ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਕੋਈ ਕਾਰਵਾਈ ਨਾ ਕਰਨ ਤੋਂ ਸਾਬਤ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਵਿਚਾਲੇ ਡੂੰਘਾ ਗੱਠਜੋੜ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਦਲਾਂ ਦਾ ਅਮਰਿੰਦਰ ਸਿੰਘ ਨਾਲ ਸਮਝੌਤਾ ਨਾ ਹੋਇਆ ਹੁੰਦਾ ਤਾਂ ਟਰਾਂਸਪੋਰਟ ਅਤੇ ਕੇਬਲ ਦੇ ਕਾਰੋਬਾਰ ਸਮੇਤ ਹੋਰ ਧੰਦੇ ਬਿਲਕੁਲ ਨਹੀਂ ਸਨ ਚੱਲ ਸਕਦੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …