ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਵੀਡੀਓ ਕਾਲ ਰਾਹੀ ਪਾਸਪੋਰਟ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਕਿਸੇ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸਥਿਤ ਰੀਜ਼ਨਲ ਪਾਸਪੋਰਟ ਦਫ਼ਤਰ ਆਉਣ ਦੀ ਲੋੜ ਨਹੀਂ ਹੈ। ਰੀਜਨਲ ਪਾਸਪੋਰਟ ਅਫ਼ਸਰ ਸਿਬਾਸ਼ ਕਬੀਰਾਜ ਨੇ ਕਿਹਾ ਕਿ ਮੁਲਾਕਾਤ ਦਾ ਸਮਾਂ ਉਹੀ ਹੋਵੇਗਾ ਪਰ ਪੜਤਾਲ ਪਾਸਪੋਰਟ ਵਿਭਾਗ ਵੱਲੋਂ ਵੀਡੀਓ ਕਾਲ ਕਰਕੇ ਕੀਤੀ ਜਾਵੇਗੀ। ਰੀਜਨਲ ਪਾਸਪੋਰਟ ਅਧਿਕਾਰੀ ਨੇ ਸਪਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਵਿੱਚ ਸਥਿਤ ਪਾਸਪੋਰਟ ਦਫ਼ਤਰ ਵਿੱਚੋਂ ਸਮਾਂ ਲਿਆ ਹੈ, ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਜ਼ਰੂਰੀ ਪਹੁੰਚਣਾ ਪਵੇਗਾ। ਚੰਡੀਗੜ੍ਹ ਪਾਸਪੋਰਟ ਦਫ਼ਤਰ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਲੋਕ ਪਹੁੰਚ ਕਰਦੇ ਹਨ।
Check Also
ਮਜੀਠਾ ਸ਼ਰਾਬ ਕਾਂਡ ਮਾਮਲੇ ’ਚ ਪੰਜਾਬ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ
ਜਾਖੜ ਨੇ ਕਿਹਾ : ਜ਼ਿੰਮੇਵਾਰ ਵਿਅਕਤੀਆਂ ਨੂੰ ਮਿਲੇ ਸਖਤ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਮਜੀਠਾ ਸ਼ਰਾਬ ਕਾਂਡ …