Breaking News
Home / ਪੰਜਾਬ / ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੀਬੀਆਈ ਨੇ ਐੱਸਆਈਟੀ ਦੀ ਜਾਂਚ ਨੂੰ ਅਦਾਲਤ ਵਿਚ ਦਿੱਤੀ ਚੁਣੌਤੀ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੀਬੀਆਈ ਨੇ ਐੱਸਆਈਟੀ ਦੀ ਜਾਂਚ ਨੂੰ ਅਦਾਲਤ ਵਿਚ ਦਿੱਤੀ ਚੁਣੌਤੀ

ਮੋਹਾਲੀ/ਬਿਊਰੋ ਨਿਊਜ਼
ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਵਿਚ ਹੋਏ ਗੋਲ਼ੀ ਕਾਂਡ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਦੀ ਜਾਂਚ ‘ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਸੀਬੀਆਈ ਨੇ ਮੋਹਾਲੀ ਦੀ ਅਦਾਲਤ ਵਿਚ ਇਕ ਅਰਜ਼ੀ ਦਾਇਰ ਕੀਤੀ। ਸੀਬੀਆਈ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਜੁਲਾਈ ਤਕ ਜਵਾਬ ਮੰਗਿਆ ਹੈ।
ਸੀਬੀਆਈ ਨੇ ਅਰਜ਼ੀ ਵਿਚ ਲਿਖਿਆ ਹੈ ਕਿ ਇਕ ਮਾਮਲੇ ਦੀ ਜਾਂਚ ਦੋ ਏਜੰਸੀਆਂ ਇਕੱਠੇ ਨਹੀਂ ਕਰ ਸਕਦੀਆਂ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਇਕ ਪਟੀਸ਼ਨ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ। ਇਸ ਲਈ ਐੱਸਆਈਟੀ ਨੂੰ ਮਾਮਲੇ ਦੀ ਜਾਂਚ ਤੋਂ ਰੋਕਿਆ ਜਾਵੇ। ਪੰਜਾਬ ਸਰਕਾਰ ਵੱਲੋਂ ਬੇਅਦਬੀ ਤੇ ਗੋਲ਼ੀ ਕਾਂਡ ਦੇ ਮਾਮਲਿਆਂ ਨੂੰ ਲੈ ਕੇ ਦੋ ਐੱਸਆਈਟੀਜ਼ ਦਾ ਗਠਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਇਸ ਘਟਨਾ ਨਾਲ ਸਿੱਖ ਸੰਗਤ ਵਿਚ ਵਿਆਪਕ ਪੱਧਰ ‘ਤੇ ਰੋਸ ਫੈਲ ਗਿਆ ਸੀ। ਇਸ ਦੇ ਖ਼ਿਲਾਫ਼ ਸੂਬੇ ਭਰ ਵਿਚ ਥਾਂ-ਥਾਂ ਰੋਸ ਪ੍ਰਦਰਸ਼ਨ ਹੋਏ ਤੇ ਸੂਬੇ ਦੀਆਂ ਸਾਰੀਆਂ ਮੁੱਖ ਸੜਕਾਂ ‘ਤੇ ਚੱਕਾ ਜਾਮ ਕਰ ਦਿੱਤਾ ਗਿਆ।

Check Also

ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਨੂੰ ਸੌਂਪੀ ਰਿਪੋਰਟ

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ …