Breaking News
Home / ਪੰਜਾਬ / ਭਗਵੰਤ ਮਾਨ ਨੇ ਕੁਵੈਤ ‘ਚ ਭਾਰਤੀ ਕਾਮਿਆਂ ਦਾ ਰੁਜ਼ਗਾਰ ਬਚਾਉਣ ਦੀ ਕੀਤੀ ਅਪੀਲ

ਭਗਵੰਤ ਮਾਨ ਨੇ ਕੁਵੈਤ ‘ਚ ਭਾਰਤੀ ਕਾਮਿਆਂ ਦਾ ਰੁਜ਼ਗਾਰ ਬਚਾਉਣ ਦੀ ਕੀਤੀ ਅਪੀਲ

Image Courtesy :news18

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਰੋਜ਼ੀ-ਰੋਟੀ ਲਈ ਕੁਵੈਤ ਗਏ 8 ਲੱਖ ਭਾਰਤੀਆਂ, ਜਿਨ੍ਹਾਂ ‘ਤੇ ਕੁਵੈਤ ਛੱਡਣ ਦੀ ਤਲਵਾਰ ਲਟਕ ਗਈ ਹੈ, ਦਾ ਮਾਮਲਾ ਕੁਵੈਤ ਸਰਕਾਰ ਕੋਲ ਉਠਾਉਣ। ਮਾਨ ਨੇ ਦੱਸਿਆ ਕਿ ਕੁਵੈਤ ਸਰਕਾਰ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਲਈ ਵਿਦੇਸ਼ੀ ਕੋਟਾ ਬਿੱਲ ਨੂੰ ਪ੍ਰਵਾਨਗੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਮਗਰੋਂ 8 ਲੱਖ ਦੇ ਕਰੀਬ ਭਾਰਤੀ ਬੇਰੁਜ਼ਗਾਰ ਹੋ ਜਾਣਗੇ। ਮਾਨ ਨੇ ਕਿਹਾ ਕਿ ਭਾਵੇਂ ਇਹ ਕੁਵੈਤ ਸਰਕਾਰ ਦਾ ਸੁਤੰਤਰ ਫ਼ੈਸਲਾ ਹੈ ਪਰ ਇਸ ਦਾ ਭਾਰਤੀ ਕਾਮਿਆਂ ‘ਤੇ ਬਹੁਤ ਮਾੜਾ ਪ੍ਰਭਾਵ ਪਵੇਗਾ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਸਰਕਾਰ ਨੂੰ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ। ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਜੇ ਕੇਂਦਰ ਸਰਕਾਰ ਬੇਰੁਜ਼ਗਾਰਾਂ ਨੂੰ ਹਰ ਸਾਲ 2 ਕਰੋੜ ਅਤੇ ਪੰਜਾਬ ਸਰਕਾਰ ਘਰ-ਘਰ ਨੌਕਰੀਆਂ ਦੇ ਦਿੰਦੀ ਤਾਂ ਭਾਰਤੀਆਂ ਖ਼ਾਸ ਕਰਕੇ ਪੰਜਾਬੀਆਂ ਨੂੰ ਖਾੜੀ ਦੇਸ਼ਾਂ ਵਿਚ ਨੌਕਰੀਆਂ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ।

Check Also

ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : …